ਸਿੱਖ ਪ੍ਰਚਾਰਕ ਢੱਡਰੀਆਂ ਵਾਲਿਆਂ ਦੇ ਦੀਵਾਨ ਰੱਦ ਕਰਵਾਉਣ ਲਈ ਦਿੱਤਾ ਮੰਗ-ਪੱਤਰ

Thursday, Nov 23, 2017 - 10:33 AM (IST)

ਸਿੱਖ ਪ੍ਰਚਾਰਕ ਢੱਡਰੀਆਂ ਵਾਲਿਆਂ ਦੇ ਦੀਵਾਨ ਰੱਦ ਕਰਵਾਉਣ ਲਈ ਦਿੱਤਾ ਮੰਗ-ਪੱਤਰ


ਮੋਗਾ (ਪਵਨ ਗਰੋਵਰ/ਗੋਪੀ ਰਾਊਕੇ) - ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਪਿਛਲੇ ਸਮੇਂ ਦੌਰਾਨ ਸਿੱਖ ਇਤਿਹਾਸ ਦੀਆਂ ਅਹਿਮ ਘਟਨਾਵਾਂ ਪ੍ਰਤੀ ਬੇਲੋੜੇ ਸ਼ੱਕ ਖੜ੍ਹੇ ਕਰਨ ਦੇ ਰੋਸ ਵਜੋਂ ਅੱਜ ਸਿੱਖ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਜ਼ਿਲਾ ਪ੍ਰਸ਼ਾਸਨ ਨੂੰ ਇਕ ਮੰਗ-ਪੱਤਰ ਦਿੱਤਾ। 
ਇਸ ਮੰਗ-ਪੱਤਰ 'ਚ ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਮੋਗਾ 'ਚ ਲੱਗਣ ਵਾਲੇ ਦੀਵਾਨ ਰੱਦ ਕੀਤੇ ਜਾਣ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਦੀਵਾਨ ਰੱਦ ਕਰਨ ਦਾ ਤੁਰੰਤ ਫੈਸਲਾ ਕੀਤਾ ਜਾਵੇ। ਧਾਰਮਕ ਨੇਤਾਵਾਂ ਨੇ ਦੋਸ਼ ਲਾਇਆ ਕਿ ਸਿੱਖ ਪ੍ਰਚਾਰਕ ਢੱਡਰੀਆਂ ਵਾਲਿਆਂ ਵੱਲੋਂ ਬੇ-ਜ਼ਰੂਰੀ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ, ਜਿਸ ਨਾਲ ਭਵਿੱਖ 'ਚ ਸਿੱਖ ਕੌਮ ਵਿਰੁੱਧ ਆਪਸੀ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ।


Related News