ਨਾਭਾ ਜੇਲ੍ਹ 'ਚ ਭੁੱਖ-ਹੜਤਾਲ 'ਤੇ ਬੈਠੇ ਬੰਦੀ ਸਿੰਘ ਦੀ ਹਾਲਤ ਵਿਗੜੀ, ਹਸਪਤਾਲ ਦਾਖ਼ਲ

Monday, Jul 06, 2020 - 01:53 PM (IST)

ਨਾਭਾ ਜੇਲ੍ਹ 'ਚ ਭੁੱਖ-ਹੜਤਾਲ 'ਤੇ ਬੈਠੇ ਬੰਦੀ ਸਿੰਘ ਦੀ ਹਾਲਤ ਵਿਗੜੀ, ਹਸਪਤਾਲ ਦਾਖ਼ਲ

ਨਾਭਾ (ਰਾਹੁਲ) : ਨਾਭਾ ਦੀ ਮੈਕਸੀਮਮ ਸਕਿਓਰਿਟੀ ਜੇਲ੍ਹ 'ਚ ਬੀਤੇ 6 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਬੰਦੀ ਸਿੰਘ ਰਣਦੀਪ ਸਿੰਘ ਦੀ ਹਾਲਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਾਭਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਉੱਥੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਿਨ-ਦਿਹਾੜੇ ਵੱਡੀ ਲੁੱਟ, 11.70 ਲੱਖ ਦੀ ਨਕਦੀ ਖੋਹ ਕੇ ਲੁਟੇਰੇ ਫਰਾਰ

PunjabKesari

ਦੱਸਣਯੋਗ ਹੈ ਕਿ ਬੀਤੇ ਦਿਨੀਂ 5 ਬੰਦੀ ਸਿੰਘਾਂ ਬਲਬੀਰ ਸਿੰਘ ਭੂਤਨਾ, ਭਾਈ ਰਤਨਦੀਪ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਨਿਹਾਲ ਸਿੰਘ ਅਤੇ ਬਾਬਾ ਮਾਨ ਸਿੰਘ ਨੂੰ ਨਾਭਾ ਦੀ ਇਸ ਜੇਲ 'ਚੋਂ ਤਬਦੀਲ ਕਰਕੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਭੇਜ ਦਿੱਤਾ ਗਿਆ ਸੀ, ਜਿਸ ਦੇ ਰੋਸ ਵਜੋਂ ਨਾਭਾ ਜੇਲ੍ਹ 'ਚ ਬੰਦ 19 ਬੰਦੀ ਸਿੰਘਾਂ ਵੱਲੋਂ ਭੁੱਖ-ਹੜਤਾਲ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਬੰਦੀ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਸਾਥੀਆਂ ਨੂੰ ਦੁਬਾਰਾ ਨਾਭਾ ਜੇਲ੍ਹ 'ਚ ਤਬਦੀਲ ਕੀਤਾ ਜਾਵੇ। 
ਇਹ ਵੀ ਪੜ੍ਹੋ : ਖੰਨਾ ਨੇੜਲੇ ਪਿੰਡ 'ਚ ਵੱਡੀ ਵਾਰਦਾਤ, ਸੁੱਤੇ ਪਏ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ


author

Babita

Content Editor

Related News