ਸਿੱਖ ਰੈਫਰੈਂਸ ਲਾਇਬ੍ਰੇਰੀ ਸਬੰਧੀ ਜਾਂਚ ਕਮੇਟੀ ਦੀ ਹੋਈ ਇਕੱਤਰਤਾ

Friday, Jul 19, 2019 - 09:16 PM (IST)

ਸਿੱਖ ਰੈਫਰੈਂਸ ਲਾਇਬ੍ਰੇਰੀ ਸਬੰਧੀ ਜਾਂਚ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ (ਦੀਪਕ)-ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਅੱਜ ਦੂਸਰੀ ਬੈਠਕ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਸਕੱਤਰ ਦਲਮੇਘ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰ ਸਿੰਘ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ (ਕੋਆਰਡੀਨੇਟਰ) ਸ਼ਾਮਲ ਹੋਏ। ਇਸ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਕਮੇਟੀ ਦੇ ਮੁਖੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਹੈ ਕਿ ਇਕੱਤਰਤਾ ਦੌਰਾਨ ਲਾਇਬ੍ਰੇਰੀ ਨਾਲ ਸਬੰਧਤ ਰਹੀਆਂ ਕੁਝ ਸ਼ਖ਼ਸੀਅਤਾਂ ਦੇ ਵਿਚਾਰ ਜਾਣੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਜੇ ਹੋਰ ਪੜਤਾਲ ਲੋੜੀਂਦੀ ਹੈ, ਕਿਉਂਕਿ ਕੁਝ ਸਬੰਧਤ ਵਿਅਕਤੀ ਵਿਦੇਸ਼ ਗਏ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਅਗਲੀ ਬੈਠਕ ਸਤੰਬਰ ਮਹੀਨੇ ਵਿਚ ਕੀਤੀ ਜਾਵੇਗੀ।


author

Karan Kumar

Content Editor

Related News