ਸਿੱਖ ਸਦਭਾਵਨਾ ਦਲ ਨੇ ਭਾਜਪਾ ਤੇ ਅਕਾਲੀ ਦਲ ''ਤੇ ਲਾਏ ਦੋਸ਼

10/31/2019 12:23:12 AM

ਅੰਮ੍ਰਿਤਸਰ,(ਗੁਰਪ੍ਰੀਤ): ਸਿੱਖ ਸਦਭਾਵਨਾ ਦਲ ਵਲੋਂ ਆਪਣੇ ਦਫਤਰ 'ਚ ਪੰਜਾਬ ਭਰ ਦੇ ਸਮੂਹ ਸੇਵਾਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਭਾਜਪਾ, ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਸ਼ਬਦੀ ਹਮਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਖ-ਵੱਖ ਤਰੀਕੇ ਨਾਲ ਮਨਾਉਣ ਲਈ ਵਿਚਾਰ-ਵਟਾਂਦਰੇ ਦੀ ਮੀਟਿੰਗ ਸਰਵਸੰਮਤੀ ਨਾਲ ਕੀਤੀ ਗਈ। ਜਿਸ 'ਚ ਅਹਿਮ ਮੁੱਦੇ ਰਹੇ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 3 ਗੁਰਦੁਆਰੇ ਭਾਰਤ ਸਰਕਾਰ ਵਲੋਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਾਲਾਇਕੀ ਕਾਰਨ ਸਿੱਖ ਜਗਤ ਤੋਂ ਖੋਹ ਲਈ ਗਏ ਹਨ, ਜਿਨ੍ਹਾਂ 'ਚ ਗੁਰਦੁਆਰਾ ਡਾਂਗ ਮਾਰ ਸਾਹਿਬ, ਗੁਰਦੁਆਰਾ ਗਿਆਨ ਗੋਦੜੀ, ਗੁਰਦੁਆਰਾ ਮੰਗੂ ਮਠ ਸਾਹਿਬ ਜਗਨਨਾਥਪੁਰੀ ਸ਼ਾਮਲ ਹਨ। ਸਿੱਖ ਸਦਭਾਵਨਾ ਦੇ ਮੁਖੀ ਭਾਈ ਬਲਦੇਵ ਸਿੰਘ ਨੇ ਉਕਤ ਗੁਰਦੁਆਰਿਆਂ ਦੀ ਬਹਾਲੀ ਲਈ 11-12 ਨਵੰਬਰ ਨੂੰ ਡੇਰਾ ਬਾਬਾ ਨਾਨਕ ਤੋਂ ਸੁਲਤਾਨਪੁਰ ਲੋਧੀ ਤਕ ਗੁਰਦੁਆਰੇ ਬਹਾਲੀ ਮਾਰਚ ਕੱਢਿਆ ਜਾਵੇਗਾ।

ਦੂਜੇ ਮਤੇ 'ਚ ਸਿੱਖ ਰਾਜਨੀਤੀ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਦਲ ਨੇ ਆਪਣੀ ਪਾਰਟੀ ਦਾ ਝੰਡਾ ਸਿੱਖ ਪੰਥ ਨੂੰ ਅਰਪਣ ਕੀਤਾ ਹੈ। ਉਥੇ ਹੀ ਇਸ ਮੌਕੇ ਭਾਈ ਬਲਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਕ ਪਾਸੇ ਭਾਰਤੀ ਹਕੂਮਤ ਤੇ ਇਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾ ਰਹੀ ਹੈ ਤਾਂ ਉਥੇ ਦੂਜੇ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰੇ ਖੋਹ ਲਏ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਪਾਕਿਸਤਾਨ ਸਰਕਾਰ ਨੇ ਇਕ ਸ਼ਰਧਾਲੂ ਨੂੰ ੪20 ਐਂਟਰੀ ਫੀਸ ਲਗਾ ਦਿੱਤੀ ਹੈ। ਉਹ ਇਕ ਨਿੰਦਣਯੋਗ ਹੈ ਕਿਉਂਕਿ ਇਹ ੪20 ਦੇਣਾ ਆਮ ਜਨਤਾ ਦੇ ਬੱਸ ਦੀ ਗੱਲ ਨਹੀਂ ਹੈ। ਇਸ 'ਤੇ ਕੇਂਦਰ ਸਰਕਾਰ ਨੂੰ ਉਚਿਤ ਕਦਮ ਚੁੱਕਣੇ ਚਾਹੀਦੇ ਹਨ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਇਸ ਮਾਮਲੇ 'ਤੇ ਗੱਲ ਕਰਨੀ ਚਾਹੀਦੀ ਹੈ ਪਰ ਆਪਣੀ ਕੁਰਸੀ ਬਚਾਉਣ ਦੇ ਚੱਕਰ 'ਚ ਹਰਸਿਮਰਤ ਬਾਦਲ ਅਜਿਹਾ ਨਹੀਂਕਰੇਗੀ।  


Related News