ਫਗਵਾੜਾ ''ਚ ਸੁਖਬੀਰ ਦੇ ਆਉਣ ਤੋਂ ਪਹਿਲਾਂ ਸਿੱਖ ਸੰਗਤਾਂ ਨੇ ਕੀਤਾ ਪ੍ਰਦਰਸ਼ਨ

Sunday, Sep 27, 2020 - 05:12 PM (IST)

ਫਗਵਾੜਾ ''ਚ ਸੁਖਬੀਰ ਦੇ ਆਉਣ ਤੋਂ ਪਹਿਲਾਂ ਸਿੱਖ ਸੰਗਤਾਂ ਨੇ ਕੀਤਾ ਪ੍ਰਦਰਸ਼ਨ

ਫਗਵਾੜਾ : ਫਗਵਾੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਉਣ ਤੋਂ ਪਹਿਲਾਂ ਸਿੱਖ ਜੱਥੇਬੰਦੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਲਸ ਪ੍ਰਸ਼ਾਸਨ ਵੱਲੋਂ ਧਰਨਾਕਾਰੀਆਂ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਧਰਨਾਕਾਰੀਆਂ ਦੇ ਅੱਗੇ ਬੈਰੀਗੇਡ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਹਲਕੀ ਧੱਕਾ-ਮੁੱਕੀ ਵੀ ਹੋਈ ਪਰ ਸਿੱਖ ਸੰਗਤਾਂ ਆਪਣੇ ਰੋਸ ਧਰਨੇ 'ਤੇ ਡਟੀਆਂ ਹਨ।

ਪੁਲਸ ਪ੍ਰਸ਼ਾਸਨ ਵੱਲੋਂ ਐਸ. ਪੀ. ਮਨਵਿੰਦਰ ਸਿੰਘ ਦੀ ਅਗਵਾਈ 'ਚ ਲਗਾਤਾਰ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਧਰਨਾਕਾਰੀ ਅੜੇ ਹੋਏ ਹਨ। ਧਰਨਾਕਾਰੀਆਂ ਦੀ ਮੰਗ ਹੈ ਕਿ 328 ਲਾਪਤਾ ਪਾਵਨ ਸਰੂਪਾਂ ਦੇ ਮੁੱਖ ਦੋਸ਼ੀਆਂ 'ਤੇ ਪਰਚਾ ਕਰਕੇ ਕਾਨੂੰਨੀ ਕਾਰਵਾਈ ਕਰਵਾਈ ਜਾਵੇ।


author

Babita

Content Editor

Related News