ਕੜੇ ਤੇ ਕਿਰਪਾਨ ਕਾਰਨ ਸਿੱਖ ਵਿਦਿਆਰਥਣ ਨੂੰ ਨਹੀਂ ਦੇਣ ਦਿੱਤਾ ਪੇਪਰ, SGPC ਨੇ ਜਤਾਇਆ ਸਖ਼ਤ ਇਤਰਾਜ਼
Sunday, Jul 27, 2025 - 11:21 AM (IST)

ਅੰਮ੍ਰਿਤਸਰ- ਰਾਜਸਥਾਨ ਦੇ ਜੈਪੁਰ 'ਚ ਜੂਡੀਸ਼ਰੀ ਪ੍ਰੀਖਿਆ ਦੌਰਾਨ ਤਰਨਤਾਰਨ ਤੋਂ ਗਈ ਸਿੱਖ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ ਧਾਰਮਿਕ ਕਕਾਰਾਂ ਕੜਾ ਅਤੇ ਕਿਰਪਾਨ ਕਾਰਨ ਪ੍ਰੀਖਿਆ ਕੇਂਦਰ 'ਚ ਦਾਖਲ ਨਹੀਂ ਹੋਣ ਦਿੱਤਾ ਗਿਆ। ਪ੍ਰੀਖਿਆ ਅਧਿਕਾਰੀਆਂ ਵਲੋਂ ਉਸ ਨੂੰ ਕਿਹਾ ਗਿਆ ਕਿ ਉਹ ਕੜਾ ਅਤੇ ਕਿਰਪਾਨ ਬਾਹਰ ਉਤਾਰ ਕੇ ਰੱਖੇ, ਜਿਸ ਕਾਰਨ ਉਹ ਪ੍ਰੀਖਿਆ ਨਹੀਂ ਦੇ ਸਕੀ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਇਸ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਕੜਾ ਇਤਰਾਜ਼ ਜਤਾਇਆ ਗਿਆ ਹੈ। ਉਨ੍ਹਾਂ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਤੀਰੇ ਨਾਲ ਸਿੱਖ ਵਿਦਿਆਰਥਣ ਦੀ ਮਾਨਸਿਕਤਾ 'ਤੇ ਗਹਿਰੀ ਪਹੁੰਚੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਵੀ ਅਜਿਹੇ ਮਾਮਲਿਆਂ ਨੂੰ ਲੈ ਕੇ ਆਵਾਜ਼ ਚੁੱਕੀ ਰਹੀ ਹੈ ਅਤੇ ਹੁਣ ਇਸ ਮਾਮਲੇ ਨੂੰ ਵੱਡੇ ਪੱਧਰ 'ਤੇ ਲਿਜਾਇਆ ਜਾਵੇਗਾ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਇਸ ਮਾਮਲੇ 'ਤੇ ਇਕਜੁਟ ਹੋ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update
ਦੱਸ ਦੇਈਏ ਕਿ ਇਹ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਵਿਦਿਆਰਥੀਆਂ ਨਾਲ ਭੇਦਭਾਵ ਹੋ ਚੁੱਕਾ ਹੈ। ਜੋ ਧਾਰਮਿਕ ਆਜ਼ਾਦੀ 'ਤੇ ਇੱਕ ਗੰਭੀਰ ਸਵਾਲ ਖੜਾ ਕਰਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8