ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਹੈਲਮੈੱਟ ਪਾਉਣਾ ਨਾ ਪਾਉਣਾ ''ਸਿੱਖ ਬੀਬੀਆਂ'' ਦੀ ਮਰਜ਼ੀ

10/17/2018 1:18:48 PM

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਦੀਆਂ ਸਿੱਖ ਬੀਬੀਆਂ ਲਈ ਵੱਡਾ ਫੈਸਲਾ ਲੈਂਦੇ ਹੋਏ ਹੈਲਮੈੱਟ ਪਹਿਨਣ ਦੀ ਛੋਟ ਨੂੰ 'ਆਪਸ਼ਨਲ' ਬਣਾ ਦਿੱਤਾ ਹੈ। ਮਤਲਬ ਕਿ ਸਿੱਖ ਬੀਬੀਆਂ ਆਪਣੀ ਸਹੂਲਤ ਮੁਤਾਬਕ ਹੈਲਮੈੱਟ ਪਾਉਣ ਜਾਂ ਫਿਰ ਨਾ ਪਾਉਣ ਦਾ ਫੈਸਲਾ ਕਰ ਸਕਦੀਆਂ ਹਨ। ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਬੀਬੀਆਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਖ ਬੀਬੀਆਂ ਦੇ ਹੈਲਮੈੱਟ ਪਾਉਣ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਹਾਈਕੋਰਟ ਅਤੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ 'ਚ ਉਲਝ ਗਿਆ ਸੀ। ਹਾਲਾਂਕਿ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਲੀ ਦੀ ਤਰਜ਼ 'ਤੇ ਮਾਮਲੇ 'ਚ ਐਡਵਾਈਜ਼ਰੀ ਜਾਰੀ ਕਰਨ ਦੀ ਹਦਾਇਤ ਦਿੱਤੀ ਸੀ, ਜਦੋਂ ਕਿ ਹਾਈਕੋਰਟ ਨੇ ਸਿੱਖ ਔਰਤਾਂ ਨੂੰ ਹੈਲਮੈੱਟ ਪਹਿਨਣ ਦੀ ਛੋਟ ਦਿੱਤੇ ਜਾਣ ਦੇ ਮਾਮਲੇ 'ਚ ਦਰਜ ਪਟੀਸ਼ਨ 'ਤੇ ਸਖਤ ਰੁਖ ਅਖਤਿਆਰ ਕੀਤਾ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਪਣਾ ਪੱਖ ਰੱਖਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਕ ਟੀਮ ਭੇਜੀ ਗਈ ਸੀ, ਜਿਸ ਤੋਂ ਬਾਅਦ ਇਸ ਮਾਮਲੇ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ ਆਇਆ ਹੈ।


Related News