ਅੰਬਾਲਾ 'ਚ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਕਾਰਵਾਈ, ਦੋ ਗ੍ਰਿਫਤਾਰ (ਵੀਡੀਓ)

07/18/2017 5:19:05 PM

ਬਰਾਡਾ\ਚੰਡੀਗੜ੍ਹ : ਅੰਬਾਲਾ ਦੇ ਬਰਾਡਾ ਵਿਚ ਇਕ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਵਾਲੇ ਦੋ ਨੌਜਵਾਨਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦਰਅਸਲ ਨੌਜਵਾਨ ਦੀ ਕੁੱਟਮਾਰ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ ਸੀ ਪਰ ਇਸ 'ਤੇ ਪੁਲਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ ਪਰ ਸਿੱਖ ਜਥੇਬੰਦੀਆਂ ਵਲੋਂ ਰੋਸ ਪ੍ਰਗਟਾਉਣ 'ਤੇ ਹੁਣ ਪੁਲਸ ਨੇ ਇਸ 'ਤੇ ਕਾਰਵਾਈ ਕਰਦਿਆਂ ਤਿੰਨ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ। ਆਓ ਤੁਹਾਨੂੰ ਪਹਿਲਾਂ ਦਿਖਾਉਂਦੇ ਹਾਂ ਉਹ ਵੀਡੀਓ ਜਿਸ ਵਿਚ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਤਸਵੀਰਾਂ ਵਿਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਵੇਂ ਕੁਝ ਨੌਜਵਾਨ ਇਕ ਸਿੱਖ ਨੌਜਵਾਨ ਦੀ ਪੱਗੜੀ ਉਤਾਰ ਕੇ ਕੁੱਟਮਾਰ ਕਰ ਰਹੇ ਹਨ। ਇਨ੍ਹਾਂ ਨੌਜਵਾਨਾਂ ਵਲੋਂ ਇੱਟਾਂ ਅਤੇ ਪੱਥਰਾਂ ਨਾਲ ਸਿੱਖ ਨੌਜਵਾਨ 'ਤੇ ਕਈ ਵਾਰ ਕੀਤੇ ਜਾ ਰਹੇ ਹਨ। ਜਦੋਂ ਇਹ ਸਭ ਕੁਝ ਹੋ ਰਿਹਾ ਸੀ ਤਾਂ ਲੋਕ ਉਥੇ ਖੜ੍ਹੇ ਤਮਾਸ਼ਾ ਦੇਖ ਰਹੇ ਸਨ। ਇਸ ਕੁੱਟਮਾਰ ਦੌਰਾਨ ਸਿੱਖ ਨੌਜਵਾਨ ਨੂੰ ਕੁੱਟਣ ਵਾਲੇ ਇਕ ਨੌਜਵਾਨ ਨੇ ਵੀ ਆਪਣੀ ਸਫਾਈ ਵਿਚ ਇਕ ਵੀਡੀਓ ਜਾਰੀ ਕੀਤੀ ਹੈ।
ਦੱਸ ਦਈਏ ਕਿ ਅੰਬਾਲਾ-ਜਗਾਧਰੀ ਰੋਡ ਇਸ ਸਿੱਖ ਨੌਜਵਾਨ ਦੀ ਕੁੱਟਮਾਰ ਹੋਈ ਸੀ, ਸਿੱਖ ਨੌਜਵਾਨ ਦੀ ਇਨ੍ਹਾਂ ਨੌਜਵਾਨਾਂ ਨਾਲ ਮਾਮੂਲੀ ਬਹਿਸ ਹੋਈ ਸੀ, ਜਿਸ ਤੋਂ ਬਾਅਦ ਇਨ੍ਹਾਂ ਨੇ ਸਿੱਖ ਨੌਜਵਾਨ ਨੂੰ ਮੁਲਾਨਾ 'ਚ ਬੱਸ ਤੋਂ ਉਤਾਰ ਲਿਆ ਅਤੇ ਓਵਰ ਬਰਿੱਜ ਦੇ ਹੇਠਾਂ ਲਿਜਾ ਕੇ ਬੁਰੀ ਤਰ੍ਹਾਂ ਕੁੱਟ-ਕੁੱਟ ਜ਼ਖਮੀ ਕਰ ਦਿੱਤਾ। ਫਿਲਹਾਲ ਪੁਲਸ ਨੇ ਦੋ ਦੋਸ਼ੀਆਂ ਨੂੰ ਤਾਂ ਗ੍ਰਿਫਤਾਰ ਕਰ ਲਿਆ ਹੈ ਅਤੇ ਇਕ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।


Related News