ਸਿੱਖ ਯੂਥ ਫੈਡਰੇਸ਼ਨ ਨੇ ਭਾਈ ਦਿਲਾਵਰ ਸਿੰਘ ਦੀ ਤਸਵੀਰ ਅਜਾਇਬ ਘਰ ‘ਚ ਲਗਾਉਣ ਲਈ ਦਿੱਤਾ ਮੰਗ ਪੱਤਰ
Saturday, Aug 14, 2021 - 02:46 PM (IST)
ਅੰਮ੍ਰਿਤਸਰ (ਅਨਜਾਣ) : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਲਈ ਮੰਗ ਪੱਤਰ ਸੌਂਪਿਆ। ਉਨ੍ਹਾਂ ਨਾਲ ਇਸ ਮੌਕੇ ਭਾਈ ਭੁਪਿੰਦਰ ਸਿੰਘ, ਗਿਆਨੀ ਸਿਮਰਨਜੀਤ ਸਿੰਘ ਦਮਦਮੀ ਟਕਸਾਲ, ਭਾਈ ਗਗਨਦੀਪ ਸਿੰਘ ਸੁਲਤਾਨਵਿੰਡ ਤੇ ਭਾਈ ਮਨਜੀਤ ਸਿੰਘ ਡੱਲਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ 31 ਅਗਸਤ, 2021 ਤੋਂ ਪਹਿਲਾਂ ਭਾਈ ਦਿਲਾਵਰ ਸਿੰਘ ਦੀ ਤਸਵੀਰ ਅਜਾਇਬ ਘਰ ‘ਚ ਲਗਾਈ ਜਾਵੇ।
ਜੇਕਰ ਸ਼੍ਰੋਮਣੀ ਕਮੇਟੀ ਅਜਿਹਾ ਨਹੀਂ ਕਰਦੀ ਤਾਂ ਸਿੱਖ ਸੰਗਤਾਂ ਖ਼ੁਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਅਜਾਇਬ ਘਰ ‘ਚ ਸੁਸ਼ੋਭਿਤ ਕਰਨਗੀਆਂ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆ, ਲਾਪਤਾ 328 ਪਾਵਨ ਸਰੂਪਾਂ, ਪੁਰਾਤਨ ਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ, ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਸਿੱਖਾਂ ਨਾਲ ਵਤੀਰੇ ਪ੍ਰਤੀ, ਗੁਰਦੁਆਰਾ ਕਮੇਟੀਆਂ ਦੇ ਮੈਂਬਰ ਅੰਮ੍ਰਿਤਧਾਰੀ ਹੋਣ ਤੇ ਸ਼ਹੀਦਾਂ ਦਾ ਇਤਿਹਾਸ ਇਕੱਤਰ ਕਰਨ ਤੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਬਹੁਤ ਜਲਦ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਵੀ ਇਨ੍ਹਾਂ ਮਸਲਿਆਂ ‘ਤੇ ਗੱਲਬਾਤ ਕਰਨਗੇ।