ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਜ਼ਿਲਾ ਪ੍ਰਧਾਨ ਨਾਲ ਕੁੱਟਮਾਰ, ਕੇਸਾਂ ਦੀ ਬੇਅਦਬੀ
Monday, Mar 05, 2018 - 12:46 PM (IST)

ਫਰੀਦਕੋਟ (ਜਗਤਾਰ, ਹਾਲੀ) - ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਫਰੀਦਕੋਟ ਜ਼ਿਲੇ ਦੇ ਪ੍ਰਧਾਨ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦੌਰਾਨ ਉਨ੍ਹਾਂ ਦੀ ਪੱਗ ਲਾਹ ਕੇ ਕੇਸਾਂ ਦੀ ਬੇਅਦਬੀ ਕੀਤੀ ਗਈ। ਪਤਾ ਲੱਗਾ ਹੈ ਕਿ ਕੁੱਟਮਾਰ ਕਰਨ ਤੋਂ ਬਾਅਦ ਉਹ ਉਨ੍ਹਾਂ ਦੀ ਸ੍ਰੀ ਸਾਹਿਬ ਨਾਲ ਲੈ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀ ਵਿਅਕਤੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਇਲਾਜ ਲਈ ਦਾਖਲ ਕਰਵਾ ਦਿੱਤਾ। ਇਸ ਮੌਕੇ ਜ਼ਖਮੀ ਵਿਅਕਤੀ ਨੇ ਇਨਸਾਫ ਦੀ ਮੰਗ ਕੀਤੀ।