ਜਥੇਦਾਰ ਹਰਪ੍ਰੀਤ ਸਿੰਘ ਦੇ ਬੇਬਾਕ ਬੋਲ: ਨਕਲੀ ਪਾਸਟਰਾਂ ਵੱਲੋਂ ਕਰਵਾਇਆ ਜਾ ਰਿਹੈ ਸਿੱਖਾਂ ਦਾ ਧਰਮ ਪਰਿਵਰਤਨ

Tuesday, Oct 25, 2022 - 07:22 PM (IST)

ਜਥੇਦਾਰ ਹਰਪ੍ਰੀਤ ਸਿੰਘ ਦੇ ਬੇਬਾਕ ਬੋਲ: ਨਕਲੀ ਪਾਸਟਰਾਂ ਵੱਲੋਂ ਕਰਵਾਇਆ ਜਾ ਰਿਹੈ ਸਿੱਖਾਂ ਦਾ ਧਰਮ ਪਰਿਵਰਤਨ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹਰ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿੱਥੇ ਬੰਦੀ ਛੋੜ ਦਿਹਾੜੇ ਦੀ ਵਧਾਈ ਦਿੱਤੀ, ਉਥੇ ਹੀ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਇਕਜੁੱਟ ਹੋ ਕੇ ਮੁਕਾਬਲਾ ਕਰਨ ਦਾ ਸੁਨੇਹਾ ਦਿੱਤਾ। 

ਇਹ ਖ਼ਬਰ ਵੀ ਪੜ੍ਹੋ : SGPC ਪ੍ਰਧਾਨ ਦੀ ਚੋਣ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਨੂੰ ਕਹਿ ਦਿੱਤੀ ਵੱਡੀ ਗੱਲ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਤਿਤਪੁਣਾ, ਨਸ਼ੇ, ਭਾਰਤ ਅੰਦਰ ਘਟ ਰਹੀਂ ਸਿੱਖ ਅਬਾਦੀ ਅਤੇ ਸਿੱਖ ਨੌਜਵਾਨਾਂ ਦੇ ਪ੍ਰਵਾਸ ਦਾ ਰੁਝਾਨ ਭਵਿੱਖ ਲਈ ਸੰਕਟ ਦਾ ਸੰਕੇਤ ਹੈ, ਜਿਸ ਤੋਂ ਸੰਭਲਣ ਲਈ ਕੌਮ ਨੂੰ ਸੁਚੇਤ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਅਖੌਤੀ ਨਕਲੀ ਪਾਸਟਰਾਂ ਵੱਲੋਂ ਇਸਾਈਅਤ ਦੀ ਆੜ ਵਿਚ ਪਾਖੰਡਵਾਦ ਫੈਲਾ ਕੇ ਭੋਲੇ ਭਾਲੇ ਸਿੱਖਾਂ ਦਾ ਸਰੀਰਕ, ਆਰਥਿਕ ਅਤੇ ਮਾਨਸਿਕ ਸੋਸ਼ਣ ਕਰਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ ਅਤੇ ਇਸ ਮਸਲੇ ’ਤੇ ਸਰਕਾਰਾਂ ਦੀ ਖਾਮੋਸ਼ੀ ਚਿੰਤਾ ਦਾ ਵਿਸ਼ਾ ਹੈ। 

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਸ਼੍ਰੋਮਣੀ ਕਮੇਟੀ ਪ੍ਰਧਾਨ ਸਬੰਧੀ ਅਜੇ ਨਹੀਂ ਖੋਲ੍ਹਣਗੇ ਪੱਤੇ, ਸੰਤ ਘੁੰਨਸ ਨਾਲ ਕੀਤੀ ਬੰਦ ਕਮਰਾ ਮੀਟਿੰਗ

ਇਸ ਦੇ ਨਾਲ ਹੀ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਲ ਕੇ ਹਮਲਾ ਮਾਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਆਖਿਆ ਕਿ ਖ਼ਾਸ ਤੌਰ ’ਤੇ ਪਰਵਾਸੀ ਸਿੱਖ ਭਾਰਤ ਸਰਕਾਰ ਦੇ ਬੰਦ ਕੰਨ ਖੋਲ੍ਹਣ ਲਈ ਰੋਸ ਪ੍ਰਦਰਸ਼ਨਾਂ ਤੋਂ ਇਲਾਵਾ ਆਪਣੀਆਂ ਸਰਕਾਰਾਂ ਰਾਹੀਂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਯਤਨ ਕਰਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਸਰਕਾਰੀ ਕੋਸ਼ਿਸ਼ ਵਿਰੁੱਧ ਸਭ ਪੰਥਕ ਧਿਰਾਂ ਨੂੰ ਇਕੱਠੇ ਹੋ ਕੇ ਸਿੱਖ ਸੰਸਥਾਵਾਂ ਅਤੇ ਪੰਥਕ ਮਜ਼ਬੂਤੀ ਲਈ ਯਤਨਸ਼ੀਲ ਹੋਣ ਲਈ ਵੀ ਆਖਿਆ। 


author

Harnek Seechewal

Content Editor

Related News