ਕੈਪਟਨ ਵੱਲੋਂ ''ਰੈਫਰੈਂਡਮ 2020'' ਦੇ ਨਤੀਜਿਆਂ ਨੂੰ ਰੱਦ ਕਰਨ ਲਈ ਕੈਨੇਡਾ ਸਰਕਾਰ ਦੀ ਵਡਿਆਈ
Sunday, Jul 26, 2020 - 06:33 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨ ਪੱਖੀ ਸਮੂਹ ਸਿੱਖਜ਼ ਫਾਰ ਜਸਟਿਸ (ਐੱਸ.ਐੱਫ.ਜੇ) ਵੱਲੋਂ ਕਰਵਾਏ ਜਾ ਰਹੇ 'ਰੈਫਰੈਂਡਮ 2020' ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਲਈ ਕੈਨੇਡਾ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੂਸਰੇ ਦੇਸ਼ ਵੀ ਕੈਨੇਡਾ ਵੱਲੋਂ ਪੇਸ਼ ਕੀਤੀ ਇਸ ਮਿਸਾਲ ਦਾ ਪਾਲਣ ਕਰਨਗੇ ਅਤੇ ਵੱਖਵਾਦੀ 'ਰੈਫਰੈਂਡਮ 2020' ਨੂੰ ਰੱਦ ਕਰਨਗੇ, ਜਿਸ ਨੂੰ ਐੱਸ.ਐੱਫ.ਜੇ. ਵੱਲੋਂ ਭਾਰਤ ਨੂੰ ਫਿਰਕੂ ਲੀਹਾਂ 'ਤੇ ਵੰਡਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਵਿਦੇਸ਼ ਮੰਤਰਾਲੇ ਦੇ ਇਕ ਬੁਲਾਰੇ ਦੇ ਹਵਾਲੇ ਨਾਲ ਇਕ ਮੀਡੀਆ ਰਿਪੋਰਟ 'ਤੇ ਪ੍ਰਤੀਕਿਰਿਆ ਜ਼ਾਹਰ ਕਰ ਰਹੇ ਸਨ ਜਿਸ ਨੇ ਕਿਹਾ ਕਿ“ਕੈਨੇਡਾ, ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦਾ ਸਤਿਕਾਰ ਕਰਦਾ ਹੈ ਅਤੇ ਕੈਨੇਡਾ ਦੀ ਸਰਕਾਰ ਰੈਫਰੈਂਡਮ ਨੂੰ ਮਾਨਤਾ ਨਹੀਂ ਦੇਵੇਗੀ।”
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਲੋਕਾਂ ਨੂੰ ਚਿਤਾਵਨੀ, ਕੋਵਿਡ-19 ਦੇ ਨਾਂ 'ਤੇ ਜੇ ਆਵੇ ਇਹ ਮੈਸੇਜ ਤਾਂ ਹੋ ਜਾਓ ਸਾਵਧਾਨ
ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਵੱਲੋਂ ਇਸ ਮੁੱਦੇ 'ਤੇ ਲਿਆ ਗਿਆ ਸਪੱਸ਼ਟ ਰੁਖ ਮਿਸਾਲੀ ਹੈ ਅਤੇ ਹੋਰ ਮੁਲਕਾਂ ਅਤੇ ਸਰਕਾਰਾਂ ਨੂੰ ਵੀ ਐੱਸ. ਐੱਫ. ਜੇ. ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦਾ ਹੈ, ਜਿਸ 'ਤੇ ਭਾਰਤ ਨੇ ਅੱਤਵਾਦੀ ਸੰਗਠਨ ਵਜੋਂ ਪਾਬੰਦੀ ਲਗਾਈ ਹੈ ਅਤੇ ਜਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੂੰ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਅੱਤਵਾਦੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਲਈ ਇਕ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, 29 ਜੁਲਾਈ ਨੂੰ ਬੰਦ ਰਹਿਣਗੇ ਸੂਬੇ ਭਰ ਦੇ ਪੈਟਰੋਲ ਪੰਪ