''ਸਿੱਖਸ ਫਾਰ ਜਸਟਿਸ'' ਦੀ ਕੈਪਟਨ ਤੇ ਰਾਜਨਾਥ ਨੂੰ ਧਮਕੀ
Friday, Sep 07, 2018 - 10:08 AM (IST)

ਚੰਡੀਗੜ੍ਹ : 'ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਜਦੋਂ ਵੀ ਉਹ ਦੂਜੇ ਦੇਸ਼ 'ਚ ਜਾਣਗੇ ਤਾਂ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਅਸਲ 'ਚ ਸੋਸ਼ਲ ਮੀਡੀਆ ਸਾਈਟ ਟਵਿੱਟਰ 'ਤੇ ਫੇਸਬੁੱਕ ਨੇ ਐੱਸ. ਐੱਫ. ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦਾ ਅਕਾਊਂਟ ਬਲਾਕ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਨੂ ਨੇ ਕੈਪਟਨ ਤੇ ਰਾਜਨਾਥ ਨੂੰ ਕਾਨੂੰਨੀ ਲੜਾਈ ਲੜਨ ਦੀ ਧਮਕੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਐੱਸ. ਐੱਫ. ਜੇ. ਵਲੋਂ ਵਟਸਐਪ ਰਾਹੀਂ ਫੈਲਾਏ ਜਾ ਰਹੇ ਪ੍ਰਾਪੇਗੰਡੇ ਕਰਕੇ ਸੂਬਾ ਸਰਕਾਰ ਨੇ ਅਜਿਹੀ ਸਮੱਗਰੀ ਪਾਉਣ ਵਾਲੇ ਵਟਸਐਪ ਗਰੁੱਪਾਂ ਖਿਲਾਫ ਕੇਸ ਦਰਜ ਕਰਨ ਦਾ ਫੈਸਲਾ ਲਿਆ ਹੈ। ਇਸ ਤੋਂ ਬਾਅਦ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਹੈ ਕਿ ਲੋਕ ਉਸ ਨੂੰ ਅਜਿਹੇ ਗਰੁੱਪਾਂ ਦਾ ਐਡਮਿਨ ਬਣਾਉਣ ਅਤੇ ਉਹ ਖੁਦ ਹੀ ਅਜਿਹੇ ਕੇਸਾਂ ਦਾ ਸਾਹਮਣਾ ਕਰ ਲਵੇਗਾ।