ਟਰੂਡੋ ਦੀ ਦਰਬਾਰ ਸਾਹਿਬ ਯਾਤਰਾ ਨਾਲ ਸਿੱਖਾਂ ਦੀ ਪਛਾਣ ਹੋਵੇਗੀ ਮਜ਼ਬੂਤ : ਲੋਂਗੋਵਾਲ

02/21/2018 9:11:53 PM

ਅੰਮ੍ਰਿਤਸਰ— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਵਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਨਾਲ ਵਿਸ਼ਵ 'ਚ ਸਿੱਖਾਂ ਦੀ ਵੱਖਰੀ ਪਛਾਣ ਹੋਰ ਮਜ਼ਬੂਤ ਹੋਵੇਗੀ ਤੇ ਵਿਦੇਸ਼ਾਂ 'ਚ ਸਿੱਖਾਂ 'ਤੇ ਹੋ ਰਹੇ ਨਸਲੀ ਹਮਲਿਆਂ 'ਤੇ ਰੋਕ ਲੱਗੇਗੀ।
ਭਾਈ ਲੋਂਗੋਵਾਲ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਣ 'ਤੇ ਸਿੱਖ ਸੰਗਤ ਵੱਲੋਂ ਦਿੱਤੇ ਗਏ ਭਰਪੂਰ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਐਸ.ਜੀ.ਪੀ.ਸੀ. ਦੇ ਅਧਿਕਾਰੀਆਂ ਸਣੇ ਸਾਰੇ ਕਰਮਚਾਰੀਆਂ ਦਾ ਆਪਣਾ ਕਰਤੱਵ ਚੰਗੀ ਤਰ੍ਹਾਂ ਨਿਭਾਉਣ ਲਈ ਧੰਨਵਾਦ ਕੀਤਾ।


Related News