ਸਿੱਖਸ ਆਫ਼ ਅਮੇਰਿਕਾ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਮੋਹਾਲੀ, ਬਿਆਸ, ਫਿਰੋਜ਼ਪੁਰ ਅਤੇ ਡੇਰਾਬੱਸੀ ’ਚ ਵੰਡਿਆ ਰਾਸ਼ਨ
Sunday, Jul 16, 2023 - 09:43 AM (IST)
ਵਾਸ਼ਿੰਗਟਨ (ਰਾਜ ਗੋਗਨਾ)- ਪੰਜਾਬ ਦੇ ਕਈ ਇਲਾਕੇ ਇਨੀਂ ਦਿਨੀਂ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਪੀੜਤ ਲੋਕਾਂ ਦੀ ਜ਼ਿੰਦਗੀ ਬਹੁਤ ਹੀ ਔਖੇ ਸਮੇਂ ’ਚੋਂ ਲੰਘ ਰਹੀ ਹੈ। ਇਸਦੇ ਚੱਲਦਿਆਂ ਹਮੇਸ਼ਾ ਦੀ ਤਰ੍ਹਾਂ ਸੇਵਾ ਦਾ ਝੰਡਾ ਬੁਲੰਦ ਕਰਨ ਵਾਲੀ ਸਮਾਜ ਸੇਵੀ ਅੰਤਰਰਾਸ਼ਟਰੀ ਸੰਸਥਾ ਸਿੱਖਸ ਆਫ ਅਮੈਰਿਕਾ ਨੇ ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਸ਼ਨ ਵੰਡਣ ਦੀ ਸੇਵਾ ਕੀਤੀ। ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ, ਪ੍ਰਧਾਨ ਕਮਲਜੀਤ ਸਿੰਘ ਸੋਨੀ, ਵਾਈਸ ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ, ਆਲ ਇੰਡੀਆ ਕੋਆਰਡੀਨੇਟਰ ਵਰਿੰਦਰ ਸਿੰਘ ਅਤੇ ਸਿੱਖਸ ਆਫ ਅਮੈਰਿਕਾ ਦੀ ਟੀਮ ਵਲੋਂ ਕੀਤੇ ਗਏ ਪ੍ਰਬੰਧਾਂ ਅਧੀਨ ਸਿੱਖਸ ਆਫ ਅਮੈਰਿਕਾ ਦੇ ਪੰਜਾਬ ਦੇ ਵਾਲੰਟੀਅਰਾਂ ਨੇ ਦਿਨ ਰਾਤ ਸੇਵਾ ਕਰ ਕੇ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਇਆ।
ਇਸ ਮੌਕੇ ਜਸਪ੍ਰੀਤ ਸਿੰਘ ਜੱਸੀ ਚੇਅਰਮੈਨ ਸਿੱਖਸ ਆਫ ਅਮੈਰਿਕਾ ਨੇ ਦੱਸਿਆ ਕਿ ਇਹੋ ਜਿਹੇ ਔਖੇ ਸਮੇਂ ’ਚ ਸਾਨੂੰ ਪੀੜਤ ਪਰਿਵਾਰਾਂ ਨਾਲ ਖੜਨਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸਿੱਖਸ ਆਫ ਅਮੈਰਿਕਾ ਵਲੋਂ ਜਿੱਥੇ ਰਾਸ਼ਨ ਵੰਡਣ ਦੀ ਸੇਵਾ ਕੀਤੀ ਜਾ ਰਹੀ ਹੈ ਉੱਥੇ ਹੁਣ ਦਵਾਈਆਂ ਵੀ ਵੰਡੀਆਂ ਜਾਣਗੀਆਂ ਕਿਉਂਕਿ ਹੜ ਪ੍ਰਭਾਵਿਤ ਖੇਤਰਾਂ ਵਿਚ ਬਿਮਾਰੀਆਂ ਫੈਲਣ ਦਾ ਹਮੇਸ਼ਾ ਹੀ ਡਰ ਰਹਿੰਦਾ ਹੈ। ਸ੍ਰ. ਜੱਸੀ ਨੇ ਦੱਸਿਆ ਕਿ ਸਿੱਖਸ ਆਫ ਅਮੈਰਿਕਾ ਆਪਣੀ ਸਮਰੱਥਾ ਮੁਤਾਬਿਕ ਹੜ ਪੀੜਤਾਂ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਹੈ।
ਪੜ੍ਹੋ ਇਹ ਅਹਿਮ ਖ਼ਬਰ- CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਲਈ 10 ਕਰੋੜ ਰੁਪਏ ਕੀਤੇ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।