ਹਰ ਪਾਸੇ ਸਿੱਖ ਤੇ ਸਿੱਖਾਂ ਦੀ ਦਸਤਾਰ ਦਿੱਖੇ, ਘੱਟੋ-ਘੱਟ 3 ਬੱਚੇ ਕਰੋ ਪੈਦਾ: ਜਥੇਦਾਰ ਗੜਗੱਜ
Saturday, Jan 24, 2026 - 06:58 PM (IST)
ਅੰਮ੍ਰਿਤਸਰ- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੀ ਪਾਵਨ ਸ਼ਹਾਦਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਗੁਰਤਾ ਗੱਦੀ ਦੇ 350 ਸਾਲ ਪੂਰੇ ਹੋਣ ’ਤੇ ਸ੍ਰੀ ਹਜੂਰ ਸਾਹਿਬ ਨਾਂਦੇੜ ਦੀ ਧਰਤੀ ਉਤੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜੋ ਕਿ 24 ਤੇ 25 ਜਨਵਰੀ ਨੂੰ ਇੱਕ ਵੱਡੇ ਪੰਡਾਲ ਵਿੱਚ ਹੋ ਰਹੇ ਹਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸ਼ਿਰਕਤ ਕੀਤੀ ।
ਇਹ ਵੀ ਪੜ੍ਹੋ- 26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਇਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੀ ਲਗਾਤਾਰ ਘੱਟ ਰਹੀ ਅਬਾਦੀ ’ਤੇ ਗਹਿਰੀ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਵਿੱਚ ਆ ਰਹੀ ਕਮੀ ਕੌਮ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ, ਜਿਸ ਵੱਲ ਹਰ ਸਿੱਖ ਨੂੰ ਸੰਵੇਦਨਸ਼ੀਲਤਾ ਨਾਲ ਧਿਆਨ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ-ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਇਸ ਦੌਰਾਨ ਜਥੇਦਾਰ ਨੇ ਸਿੱਖ ਪਰਿਵਾਰਾਂ ਨੂੰ ਘੱਟੋ-ਘੱਟ ਤਿੰਨ ਜਾਂ ਉਸ ਤੋਂ ਵੱਧ ਬੱਚੇ ਪੈਦਾ ਕਰਨ ਦਾ ਹੁਕਮ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਵੀ ਜ਼ਿਕਰ ਕੀਤਾ ਸੀ ਕਿ ਸਿੱਧੂ ਮੂਸੇਵਾਲਾ ਨਾਲ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਦੇ ਮਾਪੇ ਇਕੱਲੇ ਰਹਿ ਗਏ ਸਨ ਅਤੇ ਉਨ੍ਹਾਂ ਦੇ ਕੋਈ ਹੋਰ ਬੱਚੇ ਨਹੀਂ ਸਨ, ਇਸ ਲਈ ਸਿੱਧੂ ਮੂਸੇਵਾਲਾ ਦਾ ਪਰਿਵਾਰ ਇੱਕ ਉਦਾਹਰਣ ਹੈ।
ਇਹ ਵੀ ਪੜ੍ਹੋ-NIA ਦੀ ਵੱਡੀ ਕਾਰਵਾਈ, ਮਾਝੇ ਦੇ 3 ਜ਼ਿਲ੍ਹਿਆਂ 'ਚ ਛਾਪੇਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ 30 ਸਾਲ ਦੀ ਉਮਰ ਤੱਕ ਵਿਆਹ ਕਰਵਾ ਲਿਆ ਜਾਵੇ, ਤਾਂ ਜੋ ਪਰਿਵਾਰਕ ਜੀਵਨ ਸਥਿਰ ਰਹੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਗੁਰਮਤਿ ਸੰਸਕਾਰ ਮਿਲ ਸਕਣ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਸਮਾਜ ਨੂੰ ਅਜਿਹਾ ਬਣਾਇਆ ਜਾਵੇ ਕਿ ਹਰ ਪਾਸੇ ਸਿੱਖੀ ਦੀ ਛਾਪ ਨਜ਼ਰ ਆਵੇ। ਹਰ ਪਾਸੇ ਸਿੱਖ, ਸਿੱਖੀ ਤੇ ਦਸਤਾਰਾਂ ਦਿਖਾਈ ਦੇਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
