ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ
Monday, Jul 20, 2026 - 12:24 PM (IST)
ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਯੂ. ਕੇ. ਦੌਰੇ ਦੌਰਾਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ’ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਜਥੇਦਾਰ ਗੜਗੱਜ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਇਕ ਵਿਸ਼ੇਸ਼ ਮੁਲਾਕਾਤ ਵੀ ਕੀਤੀ, ਜਿਸ ’ਚ ਖ਼ਾਲਸਾ ਪੰਥ, ਪੰਜਾਬ ਅਤੇ ਨੌਜਵਾਨਾਂ ਦੀ ਚੜ੍ਹਦੀ ਕਲਾ ਤੇ ਇਕਜੁੱਟਤਾ ਸਬੰਧੀ ਵਿਚਾਰਾਂ ਹੋਈਆਂ। ਕਮੇਟੀ ਵੱਲੋਂ ਜਥੇਦਾਰ ਗੜਗੱਜ ਨੂੰ ਕੁਝ ਅਹਿਮ ਸੁਝਾਅ ਦਿੱਤੇ ਗਏ ਅਤੇ ਸਿੰਘ ਸਾਹਿਬ ਨੇ ਗੁਰੂ ਘਰ ਦੇ ਪ੍ਰਬੰਧਕਾਂ ਤੇ ਹਾਜ਼ਰ ਸਿੱਖ ਚਿੰਤਕਾਂ ਨੂੰ ਇਹ ਸੁਝਾਅ ਵਿਸਥਾਰ ’ਚ ਲਿਖਤੀ ਤੌਰ ’ਤੇ ਵੀ ਭੇਜਣ ਲਈ ਆਖਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਅਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ ਖਾ ਕੇ ਗਏ ਕੁੱਤੇ
ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਅਤੇ ਸਟੇਜ ਸਕੱਤਰ ਮਨਜੀਤ ਸਿੰਘ ਨੇ ਜਥੇਦਾਰ ਗੜਗੱਜ ਦਾ ਯੂ. ਕੇ. ਪੁੱਜਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਜਥੇਦਾਰ ਗੜਗੱਜ ਵੱਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ-ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਾਨੂੰ ਜੋੜਨ ਦੀ ਥਾਂ ਹਨ, ਜਿੱਥੇ ਸਿੱਖ ਇਕ-ਦੂਜੇ ਨਾਲ ਮੇਲ-ਮਿਲਾਪ ਕਰਦੇ ਹਨ ਅਤੇ ਗੁਰੂ ਚਰਨਾਂ ਨਾਲ ਜੁੜਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਨਵੀਂ ਪੀੜ੍ਹੀ ਨੂੰ ਵੱਧ ਤੋਂ ਵੱਧ ਗੁਰੂ ਘਰਾਂ ਨਾਲ ਜੋੜਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸੇਵਾਵਾਂ ’ਚ ਅੱਗੇ ਆਉਣ ਦੇ ਮੌਕੇ ਦੇਣੇ ਚਾਹੀਦੇ ਹਨ। ਸਿੱਖਾਂ ਅਤੇ ਪੰਜਾਬੀਆਂ ਨੇ ਯੂ. ਕੇ. ਦੀ ਧਰਤੀ ’ਤੇ ਪਹੁੰਚ ਕੇ ਵੀ ਇੱਥੋਂ ਦੀ ਤਰੱਕੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਵੱਡਾ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਜਥੇਦਾਰ ਗੜਗੱਜ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣਾ ਇਤਿਹਾਸ ਜ਼ਰੂਰ ਪੜ੍ਹਨ ਅਤੇ ਉਸ ਦੀ ਰੋਸ਼ਨੀ ਤੇ ਸਿੱਖਿਆ ਅਨੁਸਾਰ ਕਾਰਜ ਕਰਨ। ਉਨ੍ਹਾਂ ਕਿਹਾ ਕਿ ਸਮਾਗਮ ’ਚ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਦੱਸਦੀ ਹੈ ਕਿ ਉਨ੍ਹਾਂ ਦਾ ਗੁਰੂ ਪ੍ਰਤੀ ਅਥਾਹ ਪ੍ਰੇਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ। ਅੱਜ ਲੋੜ ਹੈ ਕਿ ਸਿੱਖ ਮੀਰੀ ਅਤੇ ਪੀਰੀ ਦੇ ਸਿਧਾਂਤ ਨੂੰ ਸਮਝਣ ਅਤੇ ਪੰਥ ਤੇ ਪੰਜਾਬ ਨੂੰ ਇਸ ਅਨੁਸਾਰ ਤਕੜਾ ਕਰਨ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ, ਜਨਰਲ ਸਕੱਤਰ ਸੁਰਿੰਦਰ ਸਿੰਘ ਢੱਟ, ਸਟੇਜ ਸਕੱਤਰ ਮਨਜੀਤ ਸਿੰਘ, ਸਟੇਜ ਸਕੱਤਰ ਸਤਨਾਮ ਸਿੰਘ ਚੌਹਾਨ, ਜਸਕਰਨ ਸਿੰਘ ਮੀਡੀਆ ਸਲਾਹਕਾਰ, ਪਤਵੰਤੇ ਸੱਜਣ ਸ. ਸੁਖਦੀਪ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਵਿੰਦਰ ਸਿੰਘ ਸੁੱਖੀ, ਗੁਰਸ਼ਰਨ ਸਿੰਘ ਮੰਡ, ਬੀਬੀ ਸਰਬਜੀਤ ਕੌਰ ਤੇ ਸਰਬਜੀਤ ਸਿੰਘ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
