ਹੜ੍ਹ ਪੀੜਤਾਂ ਦੀ ਮਦਦ ਲਈ ‘ਸਿਮਰਜੀਤ ਬੈਂਸ’ ਨੇ ਭੇਜੇ ਡਾਕਟਰ ਤੇ ਦਵਾਈਆਂ

08/30/2019 11:35:33 AM

ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਸਰਕਟ ਹਾਊਸ ਤੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ 2 ਗੱਡੀਆਂ ਰਵਾਨਾ ਕੀਤੀਆਂ, ਜਿਸ ’ਚ ਦਵਾਈਆਂ ਅਤੇ ਡਾਕਟਰ ਵੀ ਨਾਲ ਵੀ ਭੇਜੇ ਗਏ। ਇਸ ਮੌਕੇ ਬੈਂਸ ਨੇ ਕੇਂਦਰ ਸਰਕਾਰ ’ਤੇ ਵੀ ਨਿਸ਼ਾਨੇ ਸਾਧੇ। ਬੈਂਸ ਨੇ ਅਪੀਲ ਕੀਤੀ ਕਿ ਹੁਣ ਹੜ੍ਹ ਪੀੜਤਾਂ ਨੂੰ ਮਾਲੀ ਮਦਦ ਦੀ ਸਖਤ ਲੋੜ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕੇਂਦਰ ਸਰਕਾਰ ਵਲੋਂ ਸਭ ਤੋਂ ਅਖੀਰ ’ਚ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਐਲਾਨਣ ’ਤੇ ਵੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਲ ਹਮੇਸ਼ਾ ਕੇਂਦਰ ਸਰਕਾਰ ਨੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਦੂਜੇ ਪਾਸੇ ਪਾਰਟੀ ਵਲੋਂ ਜਿੱਥੇ ਖੁਦ ਆਪਣੇ ਵਿਧਾਇਕਾਂ ਦੀ ਇਕ ਮਹੀਨੇ ਦੀ ਤਨਖਾਹ ਅਤੇ ਕੌਂਸਲਰਾਂ ਦੀ ਤਨਖਾਹ ਨਾਲ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ, ਉੱਥੇ ਹੀ ਸਮੂਹ ਪੰਜਾਬੀਆਂ ਨੂੰ ਵੀ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ ਹੈ। 

Babita

This news is Content Editor Babita