ਪਾਣੀਆਂ ਲਈ ''ਬੈਂਸ ਭਰਾਵਾਂ'' ਦੀ ਜੰਗ ਜਾਰੀ, ਵਿਧਾਨ ਸਭਾ ਬਾਹਰ ਕੀਤਾ ਪ੍ਰਦਰਸ਼ਨ (ਵੀਡੀਓ)
Friday, Jan 17, 2020 - 01:54 PM (IST)
ਚੰਡੀਗੜ੍ਹ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵਲੋਂ ਪੰਜਾਬ ਦੇ ਪਾਣੀਆਂ ਲਈ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਦੋਹਾਂ ਬੈਂਸ ਭਰਾਵਾਂ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ਅਟੱਲ ਜਲ ਯੋਜਨਾ 'ਚੋਂ ਪੰਜਾਬ ਦਾ ਨਾਂ ਕਿਉਂ ਕੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਸਬੰਧੀ ਇਕੱਲੇ ਰਾਜਸਥਾਨ ਵੱਲ 16 ਲੱਖ ਕਰੋੜ ਰੁਪਿਆ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਪਾਣੀਆਂ ਦੇ ਬਿੱਲ ਕਿਉਂ ਨਹੀਂ ਭੇਜੇ ਜਾਂਦੇ। ਸਿਮਰਜੀਤ ਬੈਂਸ ਨੇ ਕਿਹਾ ਕਿ ਉਹ ਮਰਦੇ ਦਮ ਤੱਕ ਪਾਣੀ ਦੀ ਕੀਮਤ ਵਸੂਲੀ ਲਈ ਲੜਾਈ ਲੜਨਗੇ।