ਨਸ਼ਾ ਖਤਮ ਕਰਨ ਲਈ ਵੱਡੇ ਸੌਦਾਗਰਾਂ ਨੂੰ ਫੜ੍ਹਨਾ ਜ਼ਰੂਰੀ : ਸਿਮਰਜੀਤ ਬੈਂਸ

Saturday, Jul 14, 2018 - 04:26 PM (IST)

ਨਸ਼ਾ ਖਤਮ ਕਰਨ ਲਈ ਵੱਡੇ ਸੌਦਾਗਰਾਂ ਨੂੰ ਫੜ੍ਹਨਾ ਜ਼ਰੂਰੀ : ਸਿਮਰਜੀਤ ਬੈਂਸ

ਲੁਧਿਆਣਾ (ਨਰਿੰਦਰ) : ਲੁਧਿਆਣਾ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਨਸ਼ਿਆਂ ਦੇ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ ਪੰਜਾਬ 'ਚ ਨਸ਼ਾ ਉਸ ਸਮੇਂ ਹੀ ਖਤਮ ਹੋ ਸਕਦਾ ਹੈ, ਜੇਕਰ ਨਸ਼ੇ ਦੇ ਵੱਡੇ ਸੌਦਾਗਰਾਂ ਨੂੰ ਫੜ੍ਹਿਆ ਜਾਵੇ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਪੰਚਾਇਤੀ ਚੋਣਾਂ 'ਚ ਕਰਾਏ ਜਾਣ ਵਾਲੇ ਡੋਪ ਟੈਸਟ ਦੇ ਸਵਾਲ 'ਤੇ ਬੈਂਸ ਨੇ ਕਿਹਾ ਕਿ ਡੋਪ ਟੈਸਟ ਹੋਣਾ ਵਧੀਆ ਗੱਲ ਹੈ ਪਰ ਨਸ਼ੇ ਦੇ ਮੁੱਦੇ 'ਤੇ ਲੋਕਾਂ ਦਾ ਧਿਆਨ ਭਟਕਾਉਣਾ ਗਲਤ ਗੱਲ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਨਸ਼ੇ ਦੇ ਸੌਦਾਗਰ ਸ਼ਰੇਆਮ ਘੁੰਮ ਰਹੇ ਹਨ ਅਤੇ ਉਨ੍ਹਾਂ 'ਤੇ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਪ੍ਰਸ਼ਾਸਨ 'ਤੇ ਵੀ ਸਵਾਲੀਆ ਨਿਸ਼ਾਨ ਚੁੱਕੇ।


Related News