ਸਿਮਰਜੀਤ ਬੈਂਸ ਨੂੰ ਵਿਦੇਸ਼ ਤੋਂ ਮਿਲ ਰਹੀਆਂ ਧਮਕੀਆਂ
Thursday, Jul 26, 2018 - 01:16 PM (IST)
ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਵਿਦੇਸ਼ਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਜਦੋਂ ਇਸ ਬਾਰੇ ਸਿਮਰਜੀਤ ਬੈਂਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ਨੂੰ ਚੁੱਕਣ 'ਤੇ ਉਨ੍ਹਾਂ ਦੀ ਧਮਕੀ ਭਰੀ ਇਕ ਚਿੱਠੀ ਆਈ ਹੈ, ਜਿਸ ਬਾਰੇ ਉਨ੍ਹਾਂ ਨੇ ਏ. ਡੀ. ਜੀ. ਪੀ. ਸਕਿਓਰਿਟੀ ਨੂੰ ਮਿਲ ਕੇ ਜਾਣਕਾਰੀ ਦੇ ਦਿੱਤੀ ਹੈ। ਸਿਮਰਜੀਤ ਬੈਂਸ ਨੇ ਕਿਹਾ ਕਿ ਅਜਿਹੇ ਲੋਕ ਬੁਜ਼ਦਿਲ ਹੁੰਦੇ ਹਨ, ਜੋ ਧਮਕੀਆਂ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਹੋਮ ਸੈਕਟਰੀ ਪੰਜਾਬ ਨੂੰ ਵੀ ਇਸ ਸਬੰਧੀ ਚਿੱਠੀ ਭੇਜੀ ਗਈ ਹੈ। ਸਿਮਰਜੀਤ ਬੈਂਸ ਨੇ ਪੁਲਸ ਦੇ ਉੱਚ ਅਧਿਕਾਰੀਆਂ 'ਤੇ ਵੀ ਕਈ ਸਵਾਲੀਆ ਨਿਸ਼ਾਨ ਖੜ੍ਹੇ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਕਤ ਅਧਿਕਾਰੀਆਂ ਨੂੰ ਬਚਾਉਣ ਦਾ ਕੰਮ ਕਰ ਰਹੇ ਹਨ। ਐੱਸ. ਟੀ. ਐੱਫ. ਨੂੰ ਫਰੀ ਹੈਂਡ ਕਰਨ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨਹੀਂ ਚਾਹੁੰਦੇ ਕਿ ਐੱਸ. ਟੀ. ਐੱਫ. ਨੂੰ ਫਰੀ ਹੈਂਡ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਨੂੰ ਕਈ ਮੁੱਦਿਆਂ 'ਤੇ ਘੇਰਿਆ ਹੈ।
