ਪੰਜਾਬ ''ਚ ਤੀਜਾ ਫਰੰਟ ਬਣ ਰਿਹੈ ਤਾਂ ਭਗਵੰਤ ਮਾਨ ਵੀ ਸ਼ਾਮਲ ਹੋ ਜਾਣ : ਬੈਂਸ
Sunday, Aug 26, 2018 - 04:12 PM (IST)
ਗੋਰਾਇਆਂ (ਮੁਨੀਸ਼) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਿਰਾਦਰੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਕਾਫਲੇ ਸਮੇਤ ਗੋਰਾਇਆਂ ਦੇ ਮੁੱਖ ਚੌਂਕ 'ਚ ਪੁੱਜੇ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਪੰਜਾਬ 'ਚ ਤੀਜਾ ਫਰੰਟ ਤਿਆਰ ਹੋ ਰਿਹਾ ਹੈ ਤਾਂ ਇਸ 'ਚ ਕਿਸੇ ਨੂੰ ਕੀ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਜੇਕਰ ਤੀਜਾ ਫਰੰਟ ਬਣਦਾ ਹੈ ਤਾਂ ਭਗਵੰਤ ਮਾਨ ਨੂੰ ਵੀ ਉਸ 'ਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਲੋਕਾਂ ਦੇ ਮਨਾਂ ਦੀ ਆਵਾਜ਼ ਨੂੰ ਵੀ ਸੁਣਨਾ ਚਾਹੀਦਾ ਹੈ ਕਿ ਲੋਕ ਹੁਣ ਸਿਆਸੀ ਪਾਰਟੀਆਂ ਦੇ ਖੋਖਲੇ ਦਾਅਵਿਆਂ ਤੋਂ ਅੱਕ ਚੁੱਕੇ ਹਨ।
