''ਕਰਤਾਰਪੁਰ ਲਾਂਘੇ'' ''ਤੇ ਸਿਮਰਜੀਤ ਬੈਂਸ ਨੇ ਸਿੱਧੂ ਦਾ ਪੱਖ ਪੂਰਿਆ (ਵੀਡੀਓ)

09/21/2018 7:16:20 PM

ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਰਤਾਰਪੁਰ ਕਾਰੀਡਾਰ ਨੂੰ ਲੈ ਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪੱਖ ਪੂਰਦਿਆਂ ਕਿਹਾ ਕਿ ਇਸ ਮਾਮਲੇ 'ਤੇ ਹਰ ਕੋਈ ਨਵਜੋਤ ਸਿੱਧੂ ਦੇ ਪਿੱਛੇ ਹੱਥ ਧੋ ਕੇ ਪੈ ਗਿਆ ਹੈ, ਜਦੋਂ ਕਿ ਹਰ ਪੰਜਾਬੀ ਨਵਜੋਤ ਸਿੱਧੂ ਵਲੋਂ ਪਾਕਿਸਤਾਨ ਅੱਗੇ ਰੱਖੀ ਇਸ ਮੰਗ ਦੀ ਤਾਰੀਫ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਿੱਧੂ ਨੇ ਪਾਕਿਸਤਾਨ ਨਾਲ ਗੱਲਬਾਤ ਕਰਕੇ ਬਹੁਤ ਵਧੀਆ ਕੰਮ ਕੀਤਾ ਹੈ। ਇਸ ਮੌਕੇ ਅਕਾਲੀ ਦਲ 'ਤੇ ਤੰਜ ਕੱਸਦਿਆਂ ਬੈਂਸ ਨੇ ਕਿਹਾ ਕਿ ਬਾਦਲ ਦੀ ਨੂੰਹ ਮਤਲਬ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਕੇਂਦਰ 'ਚ ਬੈਠੀ ਹੋਈ ਹੈ ਅਤੇ ਉਸ ਨੂੰ ਚਾਹੀਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਕਹਿ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਇਜਾਜ਼ਤ ਲਵੇ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਫਿਰ ਉਸ ਨੂੰ ਅਸਤੀਫਾ ਦੇ ਕੇ ਵਾਪਸ ਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੱਧੂ ਦਾ ਧੰਨਵਾਦ ਕਰਨ ਦੀ ਸਿਫਾਰਿਸ਼ ਵੀ ਕੀਤੀ ਗਈ ਸੀ।