''ਰੇਤ ਮਾਈਨਿੰਗ ਮਾਮਲੇ'' ''ਚ ਸਿਮਰਜੀਤ ਬੈਂਸ ਨੂੰ ਅਦਾਲਤ ਵਲੋਂ ਵੱਡੀ ਰਾਹਤ

Wednesday, Nov 27, 2019 - 06:39 PM (IST)

''ਰੇਤ ਮਾਈਨਿੰਗ ਮਾਮਲੇ'' ''ਚ ਸਿਮਰਜੀਤ ਬੈਂਸ ਨੂੰ ਅਦਾਲਤ ਵਲੋਂ ਵੱਡੀ ਰਾਹਤ

ਲੁਧਿਆਣਾ (ਨਰਿੰਦਰ) : ਸਾਲ 2015 ਦੇ ਰੇਤ ਮਾਈਨਿੰਗ ਮਾਮਲੇ 'ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਵਲੋਂ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸਿਮਰਜੀਤ ਬੈਂਸ ਸਮੇਤ 29 ਲੋਕਾਂ 'ਤੇ ਸਾਲ 2015 'ਚ ਰੇਤ ਮਾਈਨਿੰਗ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਇਕ ਪੁਲਸ ਮੁਲਾਜ਼ਮ ਨੇ ਦੋਸ਼ ਲਾਇਆ ਸੀ ਕਿ ਸਿਮਰਜੀਤ ਬੈਂਸ ਨੇ ਉਸ 'ਤੇ ਟਰੱਕ ਚੜ੍ਹਾਇਆ ਸੀ, ਜਿਸ ਕਾਰਨ ਧਾਰਾ-307 ਤਹਿਤ ਮਾਮਲਾ ਦਰਜ ਹੋਇਆ ਸੀ ਅਤੇ ਅੱਜ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਕਾਨੂੰਨ 'ਤੇ ਭਰੋਸਾ ਹੋਣ ਦੀ ਗੱਲ ਕਹੀ। ਇਸ ਦੇ ਨਾਲ ਹੀ ਬੈਂਸ ਨੇ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਟੀ ਸੈਂਟਰ ਘੋਟਾਲੇ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਕੈਪਟਨ ਨੂੰ ਅਦਾਲਤ ਨੇ ਇਸ ਮਾਮਲੇ 'ਚ ਬਰੀ ਕਰ ਦਿੱਤਾ ਤਾਂ ਉਹ ਸੁਪਰੀਮ ਕੋਰਟ 'ਚ ਚਲੇ ਜਾਣਗੇ। ਸਿਮਰਜੀਤ ਬੈਂਸ ਨੇ ਆਪਮੇ 'ਤੇ ਹੋਏ ਝੂਠੇ ਮੁਕੱਦਮੇ ਨੂੰ ਲੈ ਕੇ ਵੀ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਉਹ ਅਜਿਹੇ ਮੁਕੱਦਮਿਆਂ ਤੋਂ ਨਹੀਂ ਡਰਦੇ।


author

Babita

Content Editor

Related News