''ਕੈਬ'' ''ਤੇ ਭੜਕੇ ਸਿਮਰਜੀਤ ਬੈਂਸ, ''''ਭਾਜਪਾ ਨੇ ਦੇਸ਼ ਨੂੰ ਤੋੜਨ ਦਾ ਰਾਹ ਬਣਾ ਲਿਐ''''

12/18/2019 4:13:10 PM

ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ 'ਨਾਗਰਿਕਤਾ ਸੋਧ ਬਿੱਲ' (ਕੈਬ) ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲਾਗੂ ਕਰਕੇ ਭਾਜਪਾ ਨੇ ਦੇਸ਼ ਨੂੰ ਤੋੜਨ ਦਾ ਰਾਹ ਬਣਾ ਲਿਆ ਹੈ ਕਿਉਂਕਿ ਬਿੱਲ ਕਾਰਨ ਦੇਸ਼ 'ਚ ਥਾਂ-ਥਾਂ 'ਤੇ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਸਿਮਰਜੀਤ ਬੈਂਸ ਨੇ ਕਿਹਾ ਕਿ ਮੁਸਲਮਾਨ ਵੀ ਸਾਡੇ ਭਰਾ ਹਨ ਅਤੇ ਭਾਰਤ ਵਰਗੇ ਵੱਡੇ ਗੁਲਦਸਤੇ ਦੇ ਫੁੱਲ ਹਨ, ਇਸ ਲਈ ਉਨ੍ਹਾਂ ਨੂੰ ਵੀ ਇਸ 'ਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਸਿਮਰਜੀਤ ਬੈਂਸ ਨੇ ਸੁਖਬੀਰ ਬਾਦਲ ਨੂੰ ਦੁਬਾਰਾ ਪਾਰਟੀ ਪ੍ਰਧਾਨ ਬਣਾਏ ਜਾਣ 'ਤੇ ਵੀ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ 'ਤੇ ਇੱਕੋ ਹੀ ਪਰਿਵਾਰ ਦਾ ਕਬਜ਼ਾ ਹੈ। ਸਿਰਫ ਇੰਨਾ ਹੀ ਨਹੀਂ, ਸਿਮਰਜੀਤ ਬੈਂਸ ਵਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੀ ਨਿਸ਼ਾਨੇ 'ਤੇ ਲਿਆ ਗਿਆ ਹੈ। ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਮਨਪ੍ਰੀਤ ਬਾਦਲ ਵੀ ਆਪਣੇ ਦਾਦਕਿਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ 10 ਸਾਲ ਖਜ਼ਾਨਾ ਖਾਲੀ ਹੋਣ ਦੀ ਦੁਹਾਈ ਪਾਉਂਦਾ ਰਿਹਾ ਅਤੇ ਹੁਣ ਮਨਪ੍ਰੀਤ ਬਾਦਲ ਵੀ ਉਹੀ ਬਿਆਨਬਾਜ਼ੀ ਕਰ ਰਹੇ ਹਨ।


Babita

Content Editor

Related News