EVM ਦੀ ਥਾਂ ਬੈਲਟ ਪੇਪਰ ਨਾਲ ਵੋਟਿੰਗ ਹੋਵੇ ਤਾਂ ਭਾਜਪਾ ਦਾ ਖਾਤਾ ਵੀ ਨਹੀਂ ਖੁੱਲ੍ਹੇਗਾ : ਬੈਂਸ
Thursday, Nov 19, 2020 - 02:46 PM (IST)
ਪਟਿਆਲਾ : ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ 'ਪੰਜਾਬ ਅਧਿਕਾਰ ਯਾਤਰਾ' ਦੇ ਤਹਿਤ ਅੱਜ ਪਟਿਆਲਾ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 4 ਸਾਲ ਪਹਿਲਾਂ ਪੰਜਾਬ ਦੇ ਪਾਣੀ ਦੇ ਪੈਸੇ ਲੈਣ ਦਾ ਮਤਾ ਵਿਧਾਨ ਸਭਾ 'ਚ ਪਾਸ ਕੀਤਾ ਗਿਆ ਸੀ ਪਰ ਇਸ ਮਗਰੋਂ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ।
ਇਸ ਮੌਕੇ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਐਲਾਨ ਬਾਰੇ ਬੋਲਦਿਆਂ ਬੈਂਸ ਨੇ ਕਿਹਾ ਕਿ ਭਾਜਪਾ ਈ. ਵੀ. ਐੱਮ. ਦੇ ਸਹਾਰੇ ਹੈ ਅਤੇ ਜੇਕਰ ਬੈਲਟ ਪੇਪਰ ਨਾਲ ਵੋਟਿੰਗ ਹੋਵੇ ਤਾਂ ਭਾਜਪਾ ਦਾ ਪੰਜਾਬ 'ਚ ਖਾਤਾ ਵੀ ਨਹੀਂ ਖੁੱਲ੍ਹੇਗਾ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ ਵਰਗੇ ਦੇਸ਼ਾਂ 'ਚ ਵੀ ਬੈਲਟ ਪੇਪਰ ਦੀ ਵਰਤੋਂ ਹੁੰਦੀ ਹੈ ਅਤੇ ਅਸੀਂ ਕਿੰਨੇ ਕੁ ਵਿਕਸਿਤ ਹਾਂ। ਉਨ੍ਹਾਂ ਕਿਹਾ ਕਿ ਪੰਜਾਬ 'ਚ ਈ. ਵੀ. ਐਮ. ਹਟਾ ਕੇ ਬੈਲਟ ਪੇਪਰ 'ਤੇ ਵੋਟਿੰਗ ਕਰਾਉਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਭਾਜਪਾ ਦਾ ਅਸਲ ਚਿਹਰਾ ਸਾਹਮਣੇ ਆ ਜਾਵੇਗਾ।