ਬੀਬੀ ਜਗੀਰ ਕੌਰ ਦੇ SGPC ਪ੍ਰਧਾਨ ਬਣਨ ''ਤੇ ਸਿਮਰਜੀਤ ਬੈਂਸ ਦੀ ਪ੍ਰਤੀਕਿਰਿਆ, ਜਾਣੋ ਕੀ ਬੋਲੇ
Saturday, Nov 28, 2020 - 04:30 PM (IST)
ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਤੰਜ ਕੱਸਦਿਆਂ ਕਿਹਾ ਹੈ ਕਿ ਬੀਬੀ ਜਗੀਰ ਕੌਰ ਬਾਦਲਾਂ ਦੇ ਲਿਫ਼ਾਫੇ 'ਚੋਂ ਨਿਕਲੀ ਪ੍ਰਧਾਨ ਹੈ। ਉਨ੍ਹਾਂ ਕਿਹਾ ਕਿ ਸਾਰੀ ਦੁਨੀਆ ਜਾਣਦੀ ਹੈ ਕਿ ਜੇਕਰ ਅਜਿਹੇ ਲੋਕਾਂ ਨੂੰ ਪੰਥ ਦੀ ਸਿਰਮੌਰ ਸੰਸਥਾ ਦਾ ਪ੍ਰਧਾਨ ਬਣਾਇਆ ਜਾਵੇਗਾ ਤਾਂ ਪ੍ਰਚਾਰ ਕੀ ਹੋਵੇਗਾ, ਲੋਕ ਖ਼ੁਦ ਹੀ ਅੰਦਾਜ਼ਾ ਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਬੀਬੀ ਜਗੀਰ ਕੌਰ ਖ਼ਿਲਾਫ਼ ਕੁੱਝ ਨਹੀਂ ਬੋਲਣਾ ਚਾਹੁੰਦੇ।
ਇਹ ਵੀ ਪੜ੍ਹੋ : ਧਰਮਸੋਤ ਨੇ ਕਿਸਾਨਾਂ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼, ਮੋਦੀ ਸਰਕਾਰ ਖ਼ਿਲਾਫ਼ ਕੱਸੇ ਤੰਜ
ਸਿਮਰਜੀਤ ਸਿੰਘ ਬੈਂਸ ਕਿਸਾਨਾਂ ਦੇ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ਸਰਕਾਰ ਕਿਸਾਨਾਂ ਨੂੰ ਬੁਰਾੜੀ ਦੇ ਮੈਦਾਨ 'ਚ ਬਿਠਾ ਕੇ ਉਨ੍ਹਾਂ ਦੇ ਧਰਨੇ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੇ ਨਾਲ ਕੇਂਦਰ ਦੀ ਮੋਦੀ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਹੁਣ ਕਿਸਾਨਾਂ ਨੂੰ ਆਪਣੇ ਅੰਦੋਲਨ ਨੂੰ ਢਿੱਲਾ ਨਹੀਂ ਕਰਨਾ ਚਾਹੀਦਾ।
ਇਹ ਵੀ ਪੜ੍ਹੋ : PGI ਨੂੰ ਲਗਾਤਾਰ ਚੌਥੇ ਸਾਲ ਅੰਗਦਾਨ ’ਚ 'ਬੈਸਟ ਹਸਪਤਾਲ' ਦਾ ਐਵਾਰਡ
ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨ ਜੱਥੇਬੰਦੀਆਂ ਦੀ ਯੋਜਨਾ ਮੁਤਾਬਕ ਹੀ ਉਨ੍ਹਾਂ ਦਾ ਸਾਥ ਦੇਵੇਗੀ। ਸਿਮਰਜੀਤ ਬੈਂਸ ਵੱਲੋਂ ਕਿਸਾਨ ਅੰਦੋਲਨ ਦੇ ਦੌਰਾਨ ਹਰਿਆਣਾ 'ਚ ਲੱਗੇ ਪਾਕਿਸਤਾਨ ਦੇ ਨਾਅਰਿਆਂ ਨੂੰ ਲੈ ਕੇ ਵੀ ਸਫਾਈ ਦਿੰਦਿਆਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਇਹ ਕਾਰਵਾਈ ਕੀਤੀ ਗਈ, ਜੋ ਕਿ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਏਕਤਾ ਨੂੰ ਕਿਸੇ ਵੀ ਕੀਮਤ 'ਤੇ ਟੁੱਟਣ ਨਹੀਂ ਦੇਣਗੇ।
ਇਹ ਵੀ ਪੜ੍ਹੋ : ਮਿਊਰ ਕਤਲਕਾਂਡ : ਪੁਲਸ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀ ਧਾਰਾ ਵੀ ਜੋੜੀ