ਕੈਪਟਨ ਕਰ ਰਹੇ ਹਨ ਬਦਲੇ ਦੀ ਸਿਆਸਤ : ਬੈਂਸ

Monday, Jul 31, 2017 - 07:25 PM (IST)

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੇ ਅਕਾਲੀ ਦਲ ਦੀ ਸੁਰ ਨਾਲ ਸੁਰ ਮਿਲਾਉਂਦਿਆਂ ਹੋਇਆਂ ਕੈਪਟਨ ਸਰਕਾਰ 'ਤੇ ਸਿਆਸੀ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ। ਪੰਜਾਬ ਪੁਲਸ ਦੀ ਕਾਰਜਸ਼ੈਲੀ ਦਾ ਵਿਰੋਧ ਕਰਦਿਆਂ ਬੈਂਸ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਸ ਨੇ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਸਾਰਾ ਵਿਰੋਧੀ ਧਿਰ ਪੰਜਾਬ ਪੁਲਸ ਡੀ. ਜੀ. ਪੀ. ਦੇ ਦਫਤਰ ਦਾ ਘਿਰਾਓ ਕਰੇਗੀ।
ਬੈਂਸ ਨੇ ਕਾਂਗਰਸ ਸਰਕਾਰ 'ਤੇ ਅਕਾਲੀ ਦਲ ਨਾਲ ਮਿਲੀਭੁਗਤ ਦੇ ਵੀ ਦੋਸ਼ ਲਗਾਏ ਹਨ। ਬੈਂਸ ਦਾ ਕਹਿਣਾ ਹੈ ਕਿ ਜੇਕਰ ਧੱਕੇਸ਼ਾਹੀ ਬੰਦ ਨਾ ਕੀਤੀ ਗਈ ਤਾਂ ਪੁਲਸ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ।


Related News