ਜਬਰ-ਜ਼ਿਨਾਹ ਮਾਮਲੇ ਵਿਚ ਮੁਲਜ਼ਮ ਸਿਮਰਜੀਤ ਬੈਂਸ ਫਿਰ ਪਹੁੰਚੇ ਹਾਈਕੋਰਟ, ਮੰਗੀ ਜਾਂਚ ਰਿਪੋਰਟ ਦੀ ਕਾਪੀ

10/07/2023 4:54:16 PM

ਚੰਡੀਗੜ੍ਹ (ਹਾਂਡਾ) : ਜ਼ਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ਦੇ ਗਵਾਹ ਕਮਲਪ੍ਰੀਤ ਸਿੰਘ ਦੀ ਗਵਾਹੀ ਦਾ ਹਵਾਲਾ ਦਿੰਦੇ ਹੋਏ ਪਹਿਲਾਂ ਤਫ਼ਤੀਸ਼ ਕਰ ਰਹੇ ਆਈ.ਪੀ.ਐੱਸ. ਅਸ਼ਵਨੀ ਗੁਟਿਆਲ ਦੀ ਜਾਂਚ ਰਿਪੋਰਟ ਦੀ ਕਾਪੀ ਉਨ੍ਹਾਂ ਨੂੰ ਦੇਣ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਟੀਸ਼ਨ 'ਤੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ICP ਅਟਾਰੀ ’ਤੇ 5 ਸਾਲ ਬਾਅਦ ਫੜਿਆ ਗਿਆ 2.55 ਕਿੱਲੋ ਸੋਨਾ, ਕਸਟਮ ਵਿਭਾਗ ਵੀ ਹੈਰਾਨ

ਇੱਕ ਔਰਤ ਦੀ ਸ਼ਿਕਾਇਤ 'ਤੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਵਿਰੁੱਧ ਪਿਛਲੇ ਸਾਲ 10 ਜੁਲਾਈ ਨੂੰ ਐੱਫ.ਆਈ.ਆਰ. ਦਰਜ ਕਰਨ ਦਾ ਹੁਕਮ ਦਿੱਤਾ ਸੀ। ਹੁਕਮ ਅਨੁਸਾਰ ਸਿਮਰਜੀਤ ਬੈਂਸ ਖਿਲਾਫ਼ ਥਾਣਾ ਡਵੀਜ਼ਨ-6 ਲੁਧਿਆਣਾ ਵਿਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਦੋਸ਼ ਸੀ ਕਿ ਬੈਂਸ ਨੇ ਇੱਕ ਵਿਧਵਾ ਨੂੰ ਮੱਦਦ ਦਾ ਵਾਅਦਾ ਕਰਨ ਤੋਂ ਬਾਅਦ ਕਈ ਵਾਰ ਜਬਰ-ਜਿਨਾਹ ਕੀਤਾ ਸੀ ਅਤੇ ਆਵਾਜ਼ ਉਠਾਉਣ 'ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਦੌਰਾਨ ਹਾਜ਼ਰ ਨਾ ਹੋਣ ਕਾਰਣ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਸੀ ਅਤੇ ਬੈਂਸ ਨੇ 11 ਜੁਲਾਈ ਨੂੰ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਟਰੱਸਟ ਦੀਆਂ 'ਇੰਪਰੂਵਮੈਂਟ' ਸਕੀਮਾਂ ਨੂੰ ਲੱਗਾ ਵੱਡਾ ਝਟਕਾ, ਅਦਾ ਕਰਨੀ ਪਵੇਗੀ ਵੱਡੀ ਰਕਮ

ਇਸ ਮਾਮਲੇ ਵਿਚ ਸਿਮਰਜੀਤ ਬੈਂਸ ਨੇ ਪਹਿਲਾਂ ਲੁਧਿਆਣਾ ਦੀ ਅਦਾਲਤ ਤੋਂ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ 9 ਸਤੰਬਰ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬੈਂਸ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਰੈਗੂਲਰ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਮੁਲਜ਼ਮ ਬੈਂਸ ਨੂੰ ਰੈਗੂਲਰ ਜ਼ਮਾਨਤ ਦਾ ਲਾਭ ਦਿੱਤਾ ਸੀ।

ਇਹ ਵੀ ਪੜ੍ਹੋ : 11ਵੀਂ ’ਚ ਦਾਖ਼ਲੇ ਲਈ ਇਕ ਹੋਰ ਮੌਕਾ, 9 ਤੱਕ ਜਮ੍ਹਾ ਕਰਵਾਓ ਫਾਰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News