ਕਾਂਗਰਸ ਤਖ਼ਤਾ ਪਲਟ ’ਚ ਸਿਮਰਜੀਤ ਬੈਂਸ ਦੀ ਕਾਂਗਰਸ ਨੂੰ ਸਲਾਹ

Saturday, Sep 18, 2021 - 06:15 PM (IST)

ਕਾਂਗਰਸ ਤਖ਼ਤਾ ਪਲਟ ’ਚ ਸਿਮਰਜੀਤ ਬੈਂਸ ਦੀ ਕਾਂਗਰਸ ਨੂੰ ਸਲਾਹ

ਲੁਧਿਆਣਾ ( ਨਰਿੰਦਰ)  : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਾਂਗਰਸ ’ਚ ਚੱਲ ਰਹੇ ਕਾਟੋ ਕਲੇਸ਼ ’ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਕਾਂਗਰਸ ਦਾ ਆਪਸੀ ਮਾਮਲਾ ਹੈ ਪਰ ਇਸ ਮਾਮਲੇ ’ਤੇ ਉਹ ਕਾਂਗਰਸ ਨੂੰ ਸਲਾਹ ਹੀ ਦੇਣਗੇ ਕਿ ਜੇਕਰ ਆਉਂਦੇ ਸਮੇਂ ’ਚ ਗਵਰਨਰ ਰਾਜ ਲਾਗੂ ਹੋ ਜਾਂਦਾ ਹੈ ਤਾਂ ਕਿਸਾਨਾਂ ਦੇ ਖ਼ੇਤੀ ਕਾਨੂੰਨਾਂ ਦੇ ਖ਼ਿਲਾਫ਼ ਜੋ ਸੰਘਰਸ਼ ਚਲਾਏ ਜਾ ਰਹੇ ਹਨ, ਉਨ੍ਹਾਂ ਨੂੰ ਵੱਡੀ ਢਾਅ ਲੱਗ ਸਕਦੀ ਹੈ। ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਸਿਆਸੀ ਜਗਤ ’ਚ ਇੱਕ ਨਵਾਂ ਮੁੱਦਾ ਛਿੜ ਗਿਆ ਹੈ। ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਬੈਂਸ ਨੂੰ ਜਦੋਂ ਇਸ ਸਬੰਧੀ ਸਵਾਲ ਪੁੱਛਿਆ ਗਿਆ ਦੋਹਾਂ ਨੇ ਇਹ ਸਾਫ਼ ਕਿਹਾ ਕਿ ਹਾਲਾਂਕਿ ਇਹ ਕਾਂਗਰਸ ਦਾ ਆਪਸੀ ਮੁੱਦਾ ਹੈ ਪਰ ਲੋਕਾਂ ਅਤੇ ਕਿਸਾਨਾਂ ਦੇ ਪੱਖ ’ਚ ਕਾਂਗਰਸ ਨੂੰ ਤਿੰਨ ਮਹੀਨੇ ਤੱਕ ਸਰਕਾਰ ਹੋਰ ਚਲਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ ਅਤੇ ਜੇਕਰ ਚੋਣਾਂ ਨਾ ਹੋਈਆਂ ਤਾਂ ਮਾਹੌਲ ਪੰਜਾਬ ਦਾ ਬਦਲ ਸਕਦਾ ਹੈ।

 ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਤਖ਼ਤਾ ਪਲਟ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ

ਉਨ੍ਹਾਂ ਕਿਹਾ ਕਿ ਕਿਸਾਨ ਲਗਾਤਾਰ ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ,  ਜੇਕਰ ਗਵਰਨਰ ਰਾਜ ਚੋਣਾਂ ਨਾ ਹੋਣ ਕਰਕੇ ਲਾਗੂ ਹੋ ਜਾਂਦਾ ਹੈ ਤਾਂ ਗਵਰਨਰ ਰਾਜ ਕਿਸਾਨਾਂ ਦੇ ਹੱਕ ਵਿਚ ਨਹੀਂ ਹੋਵੇਗਾ, ਜਿਸ ਕਾਰਨ ਕਿਸਾਨਾਂ ਦੇ ਅੰਦੋਲਨ ਨੂੰ ਇਸ ਨਾਲ ਵੱਡੀ ਢਾਅ ਲੱਗ ਸਕਦੀ ਹੈ।  ਇਸ ਕਾਰਨ ਕਾਂਗਰਸ ਨੂੰ ਇਹੀ ਸਲਾਹ ਦੇਣਾ ਚਾਹੁੰਦਾ ਹਾਂ ਕਿ ਉਹ ਘੱਟੋ ਘੱਟ ਤਿੰਨ ਮਹੀਨੇ ਤੱਕ ਚੋਣਾਂ ਹੋਣ ਤਕ ਸਰਕਾਰ ਚਲਾ ਲੈਣ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਵਿਚ ਚੱਲ ਰਹੇ ਅੱਜ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤੀ ਹੈ। ਸ਼ਨੀਵਾਰ ਨੂੰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਅਖੀਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਲਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਪ ਦਿੱਤਾ। ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਭਾਵੇਂ ਇਸ ਬਾਰੇ ਅਜੇ ਵੀ ਅਟਕਲਾਂ ਬਰਕਰਾਰ ਹਨ ਪਰ ਸੂਤਰਾਂ ਮੁਤਾਬਕ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਇਸ ਦੇ ਨਾਲ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਕੈਪਟਨ ਅਮਰਿੰਦਰ ਸਿੰਘ ਦੌਰ ਦਾ ਅੰਤ ਮੰਨਿਆ ਜਾ ਸਕਦਾ ਹੈ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਨੂੰ ਨਬੇੜਨ ਲਈ ਹਾਈਕਮਾਨ ਨੇ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਨੀਲ ਜਾਖੜ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਅਗਲਾ ਮੁੱਖ ਮੰਤਰੀ !


author

Anuradha

Content Editor

Related News