ਜਬਰ-ਜ਼ਿਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੇ ਭਰਾ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ

08/13/2022 9:03:37 AM

ਲੁਧਿਆਣਾ (ਮਹਿਰਾ) : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਪਰਮਜੀਤ ਸਿੰਘ ਬੈਂਸ ਨੂੰ ਵੱਡੀ ਰਾਹਤ ਦਿੰਦੇ ਹੋਏ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਵਧੀਕ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਨ ਤੋਂ ਬਾਅਦ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ।

ਇਹ ਵੀ ਪੜ੍ਹੋ : ਸ਼ਹੀਦ ਸੁਖਦੇਵ ਥਾਪਰ ਦੇ ਵਾਰਸ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਕਰਨਗੇ ਬਾਈਕਾਟ, ਜਾਣੋ ਕਾਰਨ

ਅਦਾਲਤ ’ਚ ਮੁਲਜ਼ਮ ਦੇ ਵਕੀਲ ਨੇ ਕਿਹਾ ਕਿ ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਅਤੇ ਸਿਆਸੀ ਰੰਜਿਸ਼ ਕਾਰਨ ਉਸ ਨੂੰ ਇਸ ਮਾਮਲੇ ’ਚ ਘੜੀਸਿਆ ਗਿਆ ਹੈ ਅਤੇ ਉਸ ’ਤੇ ਲਾਏ ਸਾਰੇ ਦੋਸ਼ ਝੂਠੇ ਹਨ। ਜ਼ਿਕਰਯੋਗ ਹੈ ਕਿ ਵਿਧਾਇਕ ਬੈਂਸ ਸਮੇਤ ਹੋਰਨਾਂ ਨੇ ਬੀਤੀ 11 ਜੁਲਾਈ ਨੂੰ ਅਦਾਲਤ ’ਚ ਆਤਮ-ਸਮਰਪਣ ਕੀਤਾ ਸੀ ਅਤੇ ਅਦਾਲਤ ਨੇ ਮੁਲਜ਼ਮਾਂ ਨੂੰ ਪੁਲਸ ਰਿਮਾਂਡ ’ਤੇ ਭੇਜਿਆ ਸੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਰਵਨੀਤ ਬਿੱਟੂ ਦੇ PA 'ਤੇ ਹਮਲਾ, ਹਸਪਤਾਲ 'ਚ ਦਾਖ਼ਲ

ਇਹ ਵੀ ਦੱਸਣਯੋਗ ਹੈ ਕਿ ਇਕ ਵਿਧਵਾ ਔਰਤ ਦੀ ਸ਼ਿਕਾਇਤ ’ਤੇ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਅਤੇ ਹੋਰਨਾਂ ਧਾਰਾਵਾਂ ਤਹਿਤ ਕੀਤੀ ਗਈ ਸ਼ਿਕਾਇਤ ਕਾਰਨ ਪੁਲਸ ਥਾਣਾ ਡਵੀਜ਼ਨ ਨੰਬਰ-6 ਵੱਲੋਂ ਅਦਾਲਤ ਦੇ ਹੁਕਮਾਂ ’ਤੇ ਵਿਧਾਇਕ ਬੈਂਸ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਔਰਤ ਨੇ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ, ਲੁਧਿਆਣਾ ਦੇ ਗੋਗੀ ਸ਼ਰਮਾ ਖ਼ਿਲਾਫ਼ ਵੀ ਐੱਫ. ਆਈ. ਆਰ. ਦਰਜ ਕਰਨ ਦੀ ਗੁਹਾਰ ਲਗਾਈ ਸੀ, ਜਿਨ੍ਹਾਂ ਖ਼ਿਲਾਫ਼ ਵੀ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News