ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ
Wednesday, Jan 25, 2023 - 08:01 PM (IST)

ਲੁਧਿਆਣਾ (ਸਿਆਲ): ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਬਲਾਤਕਾਰ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮੋਹਾਲੀ ਆਰਪੀਜੀ ਹਮਲਾ: NIA ਨੂੰ ਮਿਲੀ ਵੱਡੀ ਸਫ਼ਲਤਾ, ਦੀਪਕ ਰੰਗਾ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹਾਈਕੋਰਟ ਨੇ ਸਿਮਰਜੀਤ ਸਿੰਘ ਬੈਂਸ ਨੂੰ ਆਈ.ਪੀ.ਸੀ. ਦੀ ਧਾਰਾ 307 ਦੇ ਤਹਿਤ ਯੋਜਨਾਬੱਧ ਕਤਲ ਦੇ ਮਾਮਲੇ ਵਿਚ ਨਿਯਮਤ ਜ਼ਮਾਨਤ ਦਿੱਤੀ ਸੀ। ਦੱਸ ਦੇਈਏ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਨ। ਪੁਲਸ ਨੇ 44 ਸਾਲਾ ਔਰਤ ਦੀ ਸ਼ਿਕਾਇਤ ’ਤੇ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਬਲਾਤਕਾਰ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਔਰਤ ਨੇ ਦੋਸ਼ ਲਾਇਆ ਸੀ ਕਿ ਉਹ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸੰਪਰਕ ਵਿਚ ਆਈ ਸੀ। ਔਰਤ ਨੇ ਦੋਸ਼ ਲਾਇਆ ਕਿ ਇਸ ਦਾ ਫਾਇਦਾ ਉਠਾ ਕੇ ਬੈਂਸ ਨੇ ਉਸ ਦੀ ਮਦਦ ਕਰਨ ਦੇ ਬਹਾਨੇ ਉਸ ਨਾਲ ਵਾਰ-ਵਾਰ ਬਲਾਤਕਾਰ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।