ਸਹਿਮੀ ਹੋਈ ਇੰਡਸਟਰੀ ਲਈ ਰਾਜਾ ਵੜਿੰਗ ਵੱਲੋਂ ਚੁੱਕੇ ਗਏ ਕਦਮ ਨਾਲ ਉਦਯੋਗਪਤੀਆਂ ''ਚ ਜਾਗੀ ਉਮੀਦ : ਬੈਂਸ

Friday, Jul 05, 2024 - 02:41 AM (IST)

ਸਹਿਮੀ ਹੋਈ ਇੰਡਸਟਰੀ ਲਈ ਰਾਜਾ ਵੜਿੰਗ ਵੱਲੋਂ ਚੁੱਕੇ ਗਏ ਕਦਮ ਨਾਲ ਉਦਯੋਗਪਤੀਆਂ ''ਚ ਜਾਗੀ ਉਮੀਦ : ਬੈਂਸ

ਲੁਧਿਆਣਾ (ਰਿੰਕੂ)- ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵਿੱਤ ਐਕਟ- 2023 ਦੀ ਧਾਰਾ 43-ਬੀ ਨੂੰ ਮੁਲਤਵੀ ਕਰਵਾਉਣ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਸੌਂਪੇ ਗਏ ਮੈਮੋਰੈਂਡਮ ਦੀ ਲੁਧਿਆਣਾ ਦੇ ਉਦਯੋਗਪਤੀਆਂ ਨੇ ਪ੍ਰਸ਼ੰਸਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਪਾਰਟੀ ਨੇ ਇਸ ਤੋਂ ਇਲਾਵਾ ਆਵਾਜ਼ ਨਹੀਂ ਚੁੱਕੀ ਪਰ ਰਾਜਾ ਵੜਿੰਗ ਨੇ ਲੋਕ ਸਭਾ ਦੌਰਾਨ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ। ਬੈਂਸ ਨੇ ਕਿਹਾ ਕਿ ਇਨ੍ਹਾਂ ਯਤਨਾਂ ਨਾਲ ਸਿਰਫ ਲੁਧਿਆਣਾ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਉਦਯੋਗਪਤੀਆਂ ਲਈ ਉਮੀਦ ਦੀ ਕਿਰਨ ਜਾਗ ਉੱਠੀ ਹੈ।

ਇਹ ਵੀ ਪੜ੍ਹੋ- ਨਿਵੇਕਲੀ ਪਹਿਲ : ਹੁਣ ਸਰਕਾਰੀ ਸਕੂਲ ਖ਼ਰੀਦਣਗੇ ਜੇਲ੍ਹਾਂ 'ਚ ਬੰਦ ਕੈਦੀਆਂ ਵੱਲੋਂ ਬਣਾਇਆ ਗਿਆ ਫਰਨੀਚਰ

ਇਸ ਕਾਨੂੰਨ ਨੇ ਐੱਮ.ਐੱਸ.ਈ. ਉਦਯੋਗਾਂ ਨੂੰ ਬਰਬਾਦ ਕਰ ਦਿੱਤਾ ਹੈ ਕਿਉਂਕਿ ਇਸ ਦਾ ਪੂਰਾ ਸਬੰਧ ਭੁਗਤਾਨ ਨਾਲ ਹੈ। ਪੰਜਾਬ ਦੇ ਉਦਯੋਗਪਤੀ ਵੀ ਇਸ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ ਕਿਉਂਕਿ ਧਾਰਾ 43-ਬੀ ਤਹਿਤ ਜੋ ਉਦਯੋਗਪਤੀ ਅਤੇ ਕਾਰੋਬਾਰੀ ਐੱਮ.ਐੱਸ.ਐੱਮ.ਈ. ਸੈਕਟਰ ਜੋ ਕਿ ਪਹਿਲਾਂ ਹੀ ਮੰਦੇ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਜੇਕਰ 43-ਬੀ ਨੂੰ ਖ਼ਤਮ ਨਾ ਕੀਤਾ ਗਿਆ ਤਾਂ ਉਹ ਇਸ ਖੇਤਰ ਨੂੰ ਬਰਬਾਦ ਕਰ ਦੇਵੇਗਾ।

ਇਹ ਵੀ ਪੜ੍ਹੋ- ਵਿਸ਼ਵ ਚੈਂਪੀਅਨ ਟੀਮ ਇੰਡੀਆ ਨੂੰ BCCI ਦਾ ਵੱਡਾ ਤੋਹਫ਼ਾ, 125 ਕਰੋੜ ਰੁਪਏ ਦਾ ਚੈੱਕ ਟੀਮ ਨੂੰ ਕੀਤਾ ਭੇਂਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News