ਭਾਜਪਾ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਸਿਮਰਜੀਤ ਸਿੰਘ ਬੈਂਸ ਦਾ ਵੱਡਾ ਬਿਆਨ
Wednesday, Jan 12, 2022 - 02:30 PM (IST)
ਲੁਧਿਆਣਾ (ਪਾਲੀ) : ਪੰਜਾਬ ’ਚ ਜਦੋਂ ਤੋਂ 14 ਫਰਵਰੀ ਵਿਧਾਨ ਸਭਾ ਚੋਣਾਂ ਹੋਣ ਦਾ ਐਲਾਨ ਹੋਇਆ ਹੈ, ਸਿਆਸੀ ਸਰਗਰਮੀਆਂ ਭੱਖਦੀਆਂ ਨਜ਼ਰ ਆ ਰਹੀਆਂ ਹਨ। ਆਏ ਦਿਨ ਕੋਈ ਨਾ ਕੋਈ ਪਾਰਟੀ ’ਚ ਸ਼ਾਮਿਲ ਹੋ ਰਿਹਾ ਹੈ ਅਤੇ ਕੋਈ ਗਠਜੋੜ ਕਰ ਰਿਹਾ ਹੈ। ਇਸੇ ਲੜੀ ਅਧੀਨ ਇਕ ਨਿੱਜੀ ਚੈਨਲ ਵੱਲੋਂ ਲੋਕ ਇਨਸਾਫ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਾਜਪਾ ’ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਪੰਜਾਬ ਦੀ ਸਿਆਸੀ ਪਾਰਟੀਆਂ ਤੋਂ ਬਾਅਦ ਇਕੋ-ਇਕ ਪਾਰਟੀ ਹੈ, ਜਿਸ ਨੇ ਪੰਜਾਬ ਦੇ ਹਿੱਤਾਂ ਲਈ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਵੀ ਸੰਘਰਸ਼ ਲੜਿਆ ਹੈ। ਨਿੱਜੀ ਚੈਨਲ ਆਪਣੀ ਚੜ੍ਹਤ ਬਣਾਉਣ ਲਈ ਜੋ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ, ਉਸ ਨਾਲ ਚੜ੍ਹਤ ਨਹੀਂ ਹਮੇਸ਼ਾ ਗਿਰਾਵਟ ਹੀ ਹੁੰਦੀ ਹੈ। ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਪੰਜਾਬ ਦੇ 117 ਹਲਕਿਆਂ ਦੀ ਵੱਡੀ ਜਥੇਬੰਦੀ ਹੈ। ਲੋਕ ਇਨਸਾਫ ਪਾਰਟੀ ਦੇ ਐੱਮ. ਐੱਲ. ਏ., ਦਰਜਨਾਂ ਕੌਂਸਲਰ, ਜ਼ਿਲ੍ਹਾ ਪ੍ਰਧਾਨ, ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰਾਂ ਦੀ ਵੱਡੀ ਪਾਰਟੀ ਹੈ।
ਇਹ ਵੀ ਪੜ੍ਹੋ : ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਪਹੁੰਚੇ ਬਿਕਰਮ ਸਿੰਘ ਮਜੀਠੀਆ
ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਆਉਣ ਵਾਲੇ ਦਿਨਾਂ ਵਿਚ ਪਾਰਟੀ ਆਗੂਆਂ ਨਾਲ ਸਲਾਹ-ਮਸ਼ਵਰਾ ਕਰ ਕੇ ਜਿਹੜੀ ਪਾਰਟੀ ਪੰਜਾਬ ਦੇ ਹਿੱਤਾਂ ਲਈ ਕੰਮ ਕਰੇਗੀ, ਉਸ ਨਾਲ ਗਠਜੋੜ ਕਰ ਸਕਦੀ ਹੈ ਪਰ ਸ਼ਾਮਲ ਹੋਣ ਬਾਰੇ ਕਦੇ ਸੋਚ ਵੀ ਨਹੀਂ ਸਕਦੀ। ਇਹੋ ਜਿਹੀਆਂ ਝੂਠੀਆਂ ਅਫਵਾਹਾਂ ਤੋਂ ਪੰਜਾਬ ਵਾਸੀ ਸੁਚੇਤ ਰਹਿਣ। ਦੱਸਣਯੋਗ ਹੈ ਕਿ ਬੀਤੇ ਦਿਨੀਂ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਦੋਵੇਂ ਭਰਾ ਬੀਜੇਪੀ 'ਚ ਸ਼ਾਮਲ ਹੋਣ ਦੀ ਖ਼ਬਰ ਆਈ ਸੀ। ਬੈਂਸ ਭਰਾਵਾਂ ਦੀਆਂ ਭਾਜਪਾ ’ਚ ਸ਼ਾਮਲ ਹੋਣ ਦੀਆਂ ਸੂਤਰਾਂ ਤੋਂ ਮਿਲ ਰਹੀਆਂ ਖ਼ਬਰਾਂ ਨੇ ਸਿਆਸੀ ਪਾਰਟੀਆਂ ’ਚ ਚਰਚਾ ਛੇੜ ਦਿੱਤੀ ਹੈ।
ਇਹ ਵੀ ਪੜ੍ਹੋ : ਚੋਣ ਜ਼ਾਬਤੇ ਦੌਰਾਨ ਪਟਿਆਲਾ ’ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ