ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਹਰ ਸੰਘਰਸ਼ ਦੇ ਸੱਦੇ ''ਚ ''ਲਿਪ'' ਕਰੇਗੀ ਸ਼ਮੂਲੀਅਤ : ਬੈਂਸ

Friday, Dec 11, 2020 - 10:36 PM (IST)

ਲੁਧਿਆਣਾ,(ਪਾਲੀ)-ਲੋਕ ਇਨਸਾਫ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਸਾਨਾਂ ਦੇ ਹੱਕ 'ਚ ਸਾਥੀਆਂ ਸਮੇਤ ਧਰਨੇ 'ਚ ਸ਼ਾਮਲ ਹੋਣ ਉਪਰੰਤ ਸਿੰਘੂ ਬਾਰਡਰ ਤੋਂ ਵਾਪਸ ਆ ਕੇ ਐਲਾਨ ਕੀਤਾ ਕਿ ਲੋਕ ਇਨਸਾਫ ਪਾਰਟੀ (ਲਿਪ) ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਹਰੇਕ ਸੰਘਰਸ਼ ਦੇ ਸੱਦੇ 'ਚ ਡਟ ਕੇ ਸਾਥ ਦੇਵੇਗੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਬੈਂਸ ਨੇ ਕਿਹਾ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਇਸ ਸ਼ੰਘਰਸ਼ 'ਚੋਂ ਕਿਸਾਨ ਜਿੱਤ ਕੇ ਆਉਣਗੇ। ਬੈਂਸ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਆਪਣੀ ਜ਼ਿੱਦ 'ਤੇ ਅੜੀ ਹੋਈ ਸੀ ਅਤੇ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਭੇਜ ਕੇ ਗੱਲਬਾਤ ਦੌਰਾਨ ਕਿਸਾਨਾਂ ਨੂੰ ਜਲੀਲ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ : ਫੇਸਬੁੱਕ 'ਤੇ ਫਿਰ ਬੋਲੇ ਨਵਜੋਤ ਸਿੱਧੂ, ਸਰਕਾਰ 'ਤੇ ਚੁੱਕੇ ਵੱਡੇ ਸਵਾਲ  

ਫਿਰ ਕੇਂਦਰੀ ਖੇਤੀਬਾੜੀ ਮੰਤਰੀ, ਇਥੋਂ ਤੱਕ ਕਿ ਅਮਿਤ ਸ਼ਾਹ ਨੂੰ ਵੀ ਕਿਸਾਨਾਂ ਨਾਲ ਗੱਲਬਾਤ ਕਰਨੀ ਪਈ ਅਤੇ ਕਿਸਾਨਾਂ ਦੇ ਸੰਘਰਸ਼ ਕਾਰਨ ਹੰਕਾਰੀ ਹੋਈ ਸਰਕਾਰ ਖੇਤੀ ਕਾਨੂੰਨਾਂ 'ਚ ਕਿਸਾਨਾਂ ਦੀ ਮਰਜ਼ੀ ਅਨੁਸਾਰ ਸੋਧ ਕਰਨ ਲਈ ਰਾਜ਼ੀ ਹੋਈ ਹੈ। ਇਹ ਅੰਦੋਲਨ ਇਕ ਤੀਰਥ ਯਾਤਰਾ ਵਾਂਗ ਹੈ ਅਤੇ ਲੋਕ ਇਨਸਾਫ ਪਾਰਟੀ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 12 ਅਤੇ 14 ਦਸੰਬਰ ਦੇ ਪ੍ਰੋਗਰਾਮ 'ਚ ਜ਼ਿਲਾ ਪੱਧਰ 'ਤੇ ਕਿਸਾਨੀ ਝੰਡੇ ਥੱਲੇ ਡਟ ਕੇ ਸਾਥ ਦੇਵੇਗੀ।

ਇਹ ਵੀ ਪੜ੍ਹੋ :  ਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ੁਸ਼ਖਬਰੀ, ਮਿਲੇਗਾ ਇਹ ਐਵਾਰਡ

ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਘਰ 'ਚੋਂ ਘੱਟੋ-ਘੱਟ ਇਕ ਮੈਂਬਰ ਜ਼ਰੂਰ ਕਿਸਾਨੀ ਸੰਘਰਸ਼ ਦਾ ਹਿੱਸਾ ਬਣੇ। ਉਨ੍ਹਾਂ ਹੋਰ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮਾਂ ਅਨੁਸਾਰ ਹੀ ਸੰਘਰਸ਼ ਕਰੋ। ਇਸ ਮੌਕੇ ਜਥੇਬੰਦਕ ਸਕੱਤਰ ਬਲਦੇਵ ਸਿੰਘ, ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ, ਦਫਤਰ ਸਕੱਤਰ ਜਗਪ੍ਰੀਤ ਸਿੰਘ ਹਾਜ਼ਰ ਸਨ।


 


Deepak Kumar

Content Editor

Related News