ਵੱਡੀ ਖ਼ਬਰ : ਸਿਮਰਜੀਤ ਬੈਂਸ 'ਤੇ ਇਕ ਹੋਰ ਜਨਾਨੀ ਨੇ ਲਾਏ ਜਿਨਸੀ ਸ਼ੋਸ਼ਣ ਦੇ ਇਲਜ਼ਾਮ, ਜਾਣੋ ਪੂਰਾ ਮਾਮਲਾ

Friday, Jun 11, 2021 - 02:07 PM (IST)

ਵੱਡੀ ਖ਼ਬਰ : ਸਿਮਰਜੀਤ ਬੈਂਸ 'ਤੇ ਇਕ ਹੋਰ ਜਨਾਨੀ ਨੇ ਲਾਏ ਜਿਨਸੀ ਸ਼ੋਸ਼ਣ ਦੇ ਇਲਜ਼ਾਮ, ਜਾਣੋ ਪੂਰਾ ਮਾਮਲਾ

ਲੁਧਿਆਣਾ (ਨਰਿੰਦਰ) : ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 'ਤੇ ਮੁੜ ਤੋਂ ਜਿਨਸੀ ਸ਼ੋਸ਼ਣ ਕਰਨ ਦੇ ਇਲਜ਼ਾਮ ਲੱਗੇ ਹਨ। ਵਿਧਾਇਕ ਬੈਂਸ 'ਤੇ ਇਹ ਇਲਜ਼ਾਮ ਹੁਣ ਇਕ ਅਧਿਆਪਕਾ ਵੱਲੋਂ ਲਾਏ ਗਏ ਹਨ। ਉਕਤ ਜਨਾਨੀ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਸਿੱਧਾ ਮੇਲ ਕਰਕੇ ਇਸ ਸਬੰਧੀ ਸ਼ਿਕਾਇਤ ਦਿੱਤੀ ਹੈ। ਹਾਲਾਂਕਿ ਸਿਮਰਜੀਤ ਬੈਂਸ ਵੱਲੋਂ ਇਕ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਸਫ਼ਾਈ ਦਿੰਦਿਆਂ ਇਹ ਕਿਹਾ ਗਿਆ ਕਿ ਇਹ ਸਭ ਉਨ੍ਹਾਂ ਦੇ ਵਿਰੋਧੀਆਂ ਦੀ ਸਾਜ਼ਿਸ਼ ਹੈ, ਜੋ ਉਨ੍ਹਾਂ ਦੇ ਸਿਆਸੀ ਭਵਿੱਖ ਨੂੰ ਢਾਹ ਲਾਉਣ ਲਈ ਕੋਝੀਆਂ ਚਾਲਾਂ ਚੱਲ ਰਹੇ ਹਨ।

ਇਹ ਵੀ ਪੜ੍ਹੋ : ਕੈਨੇਡਾ 'ਚ ਪੜ੍ਹਾਈ ਦਾ ਸੁਫ਼ਨਾ ਦੇਖ ਰਹੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਜਲਦੀ ਮਿਲੇਗੀ ਵੱਡੀ ਰਾਹਤ

ਬੈਂਸ ਦੀ ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਇਨਸਾਫ਼ ਪਾਰਟੀ ਲੁਧਿਆਣਾ ਦੀ ਲਗਭਗ ਸਾਰੀ ਲੀਡਰਸ਼ਿਪ ਮੌਜੂਦ ਰਹੀ, ਜਿਨ੍ਹਾਂ ਨੇ ਖੁੱਲ੍ਹ ਕੇ ਬਹਿਸ ਦਾ ਸਮਰਥਨ ਕਰਦਿਆਂ ਸਾਫ਼ ਕਿਹਾ ਕਿ ਸਿਮਰਜੀਤ ਬੈਂਸ ਦਾ ਅਕਸ ਸਾਫ਼-ਸੁਥਰਾ ਹੈ। ਸਿਮਰਜੀਤ ਬੈਂਸ ਨੇ ਕਿਹਾ ਕਿ ਜਿਸ ਜਨਾਨੀ ਵੱਲੋਂ ਉਨ੍ਹਾਂ 'ਤੇ ਇਲਜ਼ਾਮ ਲਗਾਏ ਗਏ ਹਨ, ਉਹ ਉਸ ਨੂੰ ਇੱਕ ਵਾਰ ਹੀ ਮਿਲੇ ਸਨ, ਉਹ ਵੀ ਜਦੋਂ ਉਨ੍ਹਾਂ ਦੇ ਫਾਰਮ ਹਾਊਸ ਦਾ ਕੰਮ ਚੱਲ ਰਿਹਾ ਸੀ ਤਾਂ ਉਦੋਂ ਜਨਾਨੀ ਕਿਸੇ ਵਿਅਕਤੀ ਨਾਲ ਪਲਾਟ ਵੇਖਣ ਉੱਥੇ ਆਈ ਸੀ। ਉਨ੍ਹਾਂ ਦੱਸਿਆ ਕਿ ਉਸੇ ਥਾਂ 'ਤੇ ਉਨ੍ਹਾਂ ਦੀ ਥੋੜ੍ਹੀ ਦੇਰ ਗੱਲਬਾਤ ਹੋਈ ਅਤੇ ਉੱਥੇ ਬੈਠਣ ਤੱਕ ਦੀ ਥਾਂ ਨਹੀਂ ਸੀ, ਇਸ ਕਰਕੇ ਉਹ ਇਸੇ ਤਰ੍ਹਾਂ ਚਲੇ ਗਏ, ਜਿਸ ਤੋਂ ਬਾਅਦ ਉਨ੍ਹਾਂ ਦੀ ਉਕਤ ਜਨਾਨੀ ਨਾਲ ਕਦੇ ਮੁਲਾਕਾਤ ਨਹੀਂ ਹੋਈ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ 'ਚ ਕੋਵਿਡ ਤੇ ਬਲੈਕ ਫੰਗਸ ਦੀਆਂ ਦਵਾਈਆਂ ਬਾਰੇ ਹਦਾਇਤਾਂ ਜਾਰੀ

ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਫਸਾਉਣ ਲਈ ਵਿਰੋਧੀਆਂ ਵੱਲੋਂ ਲਗਾਤਾਰ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਇਸ ਸਬੰਧੀ ਕੋਈ ਸਬੂਤ ਨਹੀਂ ਜੁਟਾ ਪਾ ਰਹੀ ਹੈ ਅਤੇ ਨਾ ਹੀ ਅਦਾਲਤ ਵਿਚ ਉਨ੍ਹਾਂ ਦੇ ਖ਼ਿਲਾਫ਼ ਕੋਈ ਸਬੂਤ ਮਿਲ ਰਿਹਾ ਹੈ, ਜਿਸ ਕਰਕੇ ਜੋ ਇਲਜ਼ਾਮ ਲਗਾਤਾਰ ਲਗਾਏ ਜਾ ਰਹੇ ਹਨ, ਉਹ ਝੂਠ ਤੋਂ ਸਿਵਾਏ ਕੁੱਝ ਨਹੀਂ ਹਨ। ਸਿਮਰਜੀਤ ਬੈਂਸ ਨੇ ਕਿਹਾ ਕਿ ਉਹ ਦਿਨ-ਰਾਤ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਇਸੇ ਦਾ ਵਿਰੋਧੀਆਂ ਨੂੰ ਡਰ ਪੈ ਗਿਆ ਹੈ ਕਿਉਂਕਿ ਹੁਣ ਚੋਣਾਂ ਨੇੜੇ ਆ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਝੱਖੜ ਕਾਰਨ ਟੁੱਟੇ ਖੰਭੇ ਤੇ ਟਰਾਂਸਫਾਰਮਰ, ਦੇਖੋ ਤਬਾਹੀ ਦੀ ਕਹਾਣੀ ਤਸਵੀਰਾਂ ਦੀ ਜ਼ੁਬਾਨੀ

ਇਸ ਕਰਕੇ ਅਜਿਹੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਨਾਨੀਆਂ ਨੂੰ ਲਾਲਚ ਦੇ ਕੇ ਉਨ੍ਹਾਂ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਾਰੇ ਲੋਕ ਜਾਣਦੇ ਹਨ ਕਿ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਵੱਡੇ ਭਰਾ ਦਾ ਅਕਸ ਕਿਹੋ ਜਿਹਾ ਹੈ। ਉਨ੍ਹਾਂ ਆਪਣੇ 'ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਕਾਨੂੰਨ ਹਮੇਸ਼ਾ ਸੱਚ ਦਾ ਸਾਥ ਦਿੰਦਾ ਹੈ ਅਤੇ ਉਨ੍ਹਾਂ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News