ਲੁਧਿਆਣਾ ਕੋਰਟ ਵੱਲੋਂ FIR ਦਰਜ ਕਰਨ ਦੇ ਹੁਕਮਾਂ ਨੂੰ ''ਬੈਂਸ'' ਵੱਲੋਂ ਹਾਈਕੋਰਟ ''ਚ ਚੁਣੌਤੀ

07/13/2021 9:43:38 AM

ਚੰਡੀਗੜ੍ਹ/ਲੁਧਿਆਣਾ (ਹਾਂਡਾ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਆਪਣੇ ਸਮੇਤ 6 ਲੋਕਾਂ ਖ਼ਿਲਾਫ਼ ਜਬਰ-ਜ਼ਿਨਾਹ ਅਤੇ ਬੰਧਕ ਬਣਾਉਣ ਨੂੰ ਲੈ ਕੇ ਐੱਫ਼. ਆਈ. ਆਰ. ਦਰਜ ਕਰਨ ਦੇ ਜ਼ਿਲ੍ਹਾ ਲੁਧਿਆਣਾ ਦੀ ਅਦਾਲਤ ਦੇ ਹੁਕਮਾਂ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਮੁੱਖ ਮੰਤਰੀ ਵੱਲੋਂ 'ਉਦਯੋਗਾਂ' 'ਤੇ ਲਾਈਆਂ ਸਾਰੀਆਂ ਬਿਜਲੀ ਪਾਬੰਦੀਆਂ ਹਟਾਉਣ ਦੇ ਹੁਕਮ

ਇਸ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਪੁਲਸ ਨੂੰ ਨੋਟਿਸ ਜਾਰੀ ਕਰਕੇ ਵੀਰਵਾਰ ਤੱਕ ਜਵਾਬ ਮੰਗਿਆ ਹੈ। ਬੈਂਸ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਔਰਤ ਨੂੰ ਮੋਹਰਾ ਬਣਾ ਕੇ ਵਿਰੋਧੀ ਸਿਆਸੀ ਪਾਰਟੀਆ ਉਨ੍ਹਾਂ ਨੂੰ ਫਸਾਉਣ ਦੀ ਸਾਜਿਸ਼ ਰਚ ਰਹੀਆਂ ਹਨ ਅਤੇ ਉਨ੍ਹਾਂ ’ਤੇ ਲੱਗੇ ਦੋਸ਼ ਉਸੇ ਸਾਜਿਸ਼ ਦਾ ਹਿੱਸਾ ਹਨ।

ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ 'ਚ ਕਬੱਡੀ ਖਿਡਾਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇਕ ਔਰਤ ਵੱਲੋਂ ਸਿਮਰਜੀਤ ਬੈਂਸ ’ਤੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਵਿਚ ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਪੁਲਸ ਕਮਿਸ਼ਨਰ ਨੂੰ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ। ਲੁਧਿਆਣਾ ਦੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਸ ਵਲੋਂ ਸਿਮਰਜੀਤ ਬੈਂਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਸਪਾ ਸੈਂਟਰਾਂ ਦੀ ਆੜ 'ਚ ਚੱਲ ਰਿਹੈ ਗੰਦਾ ਧੰਦਾ, ਮਸਾਜ ਦੀ ਫ਼ੀਸ ਲੈ ਕੇ ਦਿੱਤੀ ਜਾਂਦੀ ਹੈ ਜਿਸਮ ਫਿਰੋਸ਼ੀ ਦੀ ਆਫ਼ਰ

ਲੁਧਿਆਣਾ ਦੀ ਇਸ 45 ਸਾਲਾ ਔਰਤ ਨੇ ਦੋਸ਼ ਲਗਾਏ ਸਨ ਕਿ ਨਾ ਸਿਰਫ ਬੈਂਸ ਨੇ ਉਸ ਨਾਲ ਬਲਾਤਕਾਰ ਕੀਤਾ ਸਗੋਂ ਉਸਨੂੰ ਧਮਕਾਇਆ ਕਿ ਜੇ ਉਸਨੇ ਪੁਲਸ ਕੋਲ ਸ਼ਿਕਾਇਤ ਕੀਤੀ ਤਾਂ ਉਸ ਦੇ ਦੋਵਾਂ ਪੁੱਤਰਾਂ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ। ਉਕਤ ਔਰਤ ਵੱਲੋਂ ਕਾਫ਼ੀ ਕੋਸ਼ਿਸ਼ ਕਰਨ ਤੋਂ ਬਾਅਦ ਵੀ ਜਦ ਬੈਂਸ ਖ਼ਿਲਾਫ਼ ਕੋਈ ਕਾਰਵਾਈ ਨਾ ਹੋਈ ਤਾਂ ਉਸਨੇ ਆਪਣੇ ਵਕੀਲ ਹਰੀਸ਼ ਰਾਏ ਢਾਂਡਾ ਰਾਹੀਂ ਅਦਾਲਤ ਦਾ ਰੁਖ਼ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News