ਵਿਧਵਾ ਜਨਾਨੀ ਨਾਲ ਜਬਰ-ਜ਼ਿਨਾਹ ਦਾ ਮਾਮਲਾ, ਵਿਧਾਇਕ ਬੈਂਸ ਤੇ ਹੋਰਨਾਂ ਦੇ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ
Saturday, Nov 13, 2021 - 11:22 AM (IST)

ਲੁਧਿਆਣਾ (ਮਹਿਰਾ) : ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਆਤਮ ਨਗਰ ਵਿਧਾਨ ਸਭਾ ਇਲਾਕੇ ਦੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਦੋਸ਼ੀਆਂ ਲਈ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਲੁਧਿਆਣਾ ਪੁਲਸ ਨੇ ਬੀਤੀ 10 ਨਵੰਬਰ ਨੂੰ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਜਬਰ-ਜ਼ਿਨਾਹ ਦੇ ਦੋਸ਼ਾਂ ਤਹਿਤ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕੀਤੀ ਸੀ, ਜਿਸ ’ਤੇ ਅਦਾਲਤ ਨੇ 18 ਨਵੰਬਰ ਲਈ ਵਿਧਾਇਕ ਅਤੇ ਹੋਰਨਾਂ ਦੀ ਅਦਾਲਤ ’ਚ ਹਾਜ਼ਰੀ ਯਕੀਨੀ ਬਣਾਉਣ ਲਈ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ
ਵਿਧਵਾ ਔਰਤ ਦੀ ਸ਼ਿਕਾਇਤ ’ਤੇ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਅਤੇ ਹੋਰਨਾਂ ਧਾਰਾਵਾਂ ਤਹਿਤ ਕੀਤੀ ਗਈ ਸ਼ਿਕਾਇਤ ਕਾਰਨ ਪੁਲਸ ਥਾਣਾ ਡਵੀਜ਼ਨ ਨੰਬਰ-6 ਵੱਲੋਂ ਵਿਧਾਇਕ ਬੈਂਸ ਅਤੇ ਹੋਰਨਾਂ ਖ਼ਿਲਾਫ਼ ਪਰਚਾ ਦਰਜ ਕੀਤਾ ਸੀ, ਜੋ ਕਿ ਅਦਾਲਤ ਦੇ ਹੁਕਮਾਂ ’ਤੇ ਹੀ ਦਰਜ ਕੀਤਾ ਗਿਆ ਸੀ। ਪੀੜਤ ਵਿਧਵਾ ਨੇ ਅਦਾਲਤ ਤੋਂ ਪੁਲਸ ਨੂੰ ਵਿਧਾਇਕ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦੇਣ ਦੀ ਮੰਗ ਕਰ ਕੇ ਪਟੀਸ਼ਨ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੇ ਧਮਾਕੇ ਦੇ ਆਸਾਰ! CM ਚੰਨੀ ਤੇ ਸੋਨੂੰ ਸੂਦ ਵਿਚਾਲੇ ਮੁਲਾਕਾਤ ਦੀ ਚਰਚਾ
ਜਨਾਨੀ ਨੇ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ, ਲੁਧਿਆਣਾ ਦੇ ਗੋਗੀ ਸ਼ਰਮਾ ਖ਼ਿਲਾਫ਼ ਵੀ ਐੱਫ. ਆਈ. ਆਰ. ਦਰਜ ਕਰਨ ਦੀ ਗੁਹਾਰ ਲਗਾਈ ਸੀ, ਜਿਨ੍ਹਾਂ ਖ਼ਿਲਾਫ਼ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਦਿੱਲੀ ਟਰੈਕਟਰ ਰੈਲੀ ਦੌਰਾਨ ਗ੍ਰਿਫ਼ਤਾਰ ਲੋਕਾਂ ਨੂੰ ਦੇਵੇਗੀ 2-2 ਲੱਖ ਦਾ ਮੁਆਵਜ਼ਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ