ਅਹਿਮ ਖ਼ਬਰ : ਵਿਧਾਇਕ ਸਿਮਰਜੀਤ ਬੈਂਸ ਤੇ ਹੋਰਨਾਂ ਖ਼ਿਲਾਫ਼ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ

Thursday, Dec 02, 2021 - 09:09 AM (IST)

ਅਹਿਮ ਖ਼ਬਰ : ਵਿਧਾਇਕ ਸਿਮਰਜੀਤ ਬੈਂਸ ਤੇ ਹੋਰਨਾਂ ਖ਼ਿਲਾਫ਼ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ

ਲੁਧਿਆਣਾ (ਮਹਿਰਾ) : ਆਤਮ ਨਗਰ ਵਿਧਾਨ ਸਭਾ ਇਲਾਕੇ ਦੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਹੋਰਨਾਂ ਮੁਲਜ਼ਮਾਂ ਦੇ ਜਾਰੀ ਗ੍ਰਿਫ਼ਤਾਰੀ ਵਾਰੰਟਾਂ ਦੇ ਬਾਵਜੂਦ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਕਾਰਨ ਸ਼ਿਕਾਇਤਕਰਤਾ ਪੱਖ ਦੇ ਵਕੀਲ ਨੇ ਅਦਾਲਤ ’ਚ ਪੇਸ਼ ਹੋ ਕੇ ਜ਼ਿਲ੍ਹਾ ਪੁਲਸ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਗਾਏ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਵਾਰੰਟਾਂ ਦੇ ਬਾਵਜੂਦ ਪੁਲਸ ਸੁਰੱਖਿਆ ’ਚ ਵਿਧਾਇਕ ਬੈਂਸ ਵੱਲੋਂ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ’ਤੇ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਵਿਧਾਇਕ ਸਮੇਤ ਹੋਰਨਾਂ ਮੁਲਜ਼ਮਾਂ ਦੇ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲਸ ਨੂੰ 10 ਦਸੰਬਰ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਮੋਗਾ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਡਿਪਟੀ ਮੇਅਰ ਦੇ ਭਰਾ 'ਤੇ ਸ਼ਰੇਆਮ ਚਲਾਈਆਂ ਗੋਲੀਆਂ

ਹਾਲਾਂਕਿ ਪਹਿਲਾਂ ਜਾਰੀ ਗ੍ਰਿਫ਼ਤਾਰੀ ਵਾਰੰਟ ’ਤੇ ਆਪਣੀ ਰਿਪੋਰਟ ਕਰਦੇ ਹੋਏ ਪੁਲਸ ਨੇ ਕਿਹਾ ਸੀ ਕਿ ਮੁਲਜ਼ਮ ਆਪਣੇ ਘਰ ’ਚ ਨਹੀਂ ਮਿਲੇ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ’ਚ ਪੇਸ਼ ਨਹੀਂ ਕੀਤਾ ਜਾ ਸਕਿਆ। ਧਿਆਨਦੇਣਯੋਗ ਹੈ ਕਿ ਵਿਧਵਾ ਜਨਾਨੀ ਦੀ ਸ਼ਿਕਾਇਤ ’ਤੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦੀ ਸ਼ਿਕਾਇਤ ਕਾਰਨ ਥਾਣਾ ਡਵੀਜ਼ਨ ਨੰਬਰ-6 ਦੀ ਪੁਲਸ ਨੇ ਵਿਧਾਇਕ ਬੈਂਸ ਅਤੇ ਹੋਰਨਾਂ ਖ਼ਿਲਾਫ਼ ਅਦਾਲਤ ਦੇ ਹੁਕਮਾਂ ’ਤੇ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਬਾਹਰੀ ਸੂਬਿਆਂ ਤੋਂ ਆ ਰਿਹੈ 2 ਨੰਬਰ 'ਚ 'ਤੰਬਾਕੂ', ਲੱਖਾਂ ਕਮਾ ਰਹੇ ਮੋਬਾਇਲ ਵਿੰਗ ਦੇ ਅਫ਼ਸਰ

ਪੀੜਤਾ ਨੇ ਵਿਧਾਇਕ ਬੈਂਸ ਤੋਂ ਇਲਾਵਾ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਗੋਗੀ ਸ਼ਰਮਾ ਖ਼ਿਲਾਫ਼ ਵੀ ਐੱਫ. ਆਈ. ਆਰ. ਦਰਜ ਕਰਨ ਦੀ ਗੁਹਾਰ ਲਗਾਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News