ਜਬਰ-ਜ਼ਿਨਾਹ ਮਾਮਲੇ 'ਚ ਫਸੇ ਸਿਮਰਜੀਤ ਬੈਂਸ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ
Tuesday, May 10, 2022 - 10:08 AM (IST)
ਚੰਡੀਗੜ੍ਹ (ਹਾਂਡਾ) : ਲੁਧਿਆਣਾ ਤੋਂ ਸਾਬਕਾ ਵਿਧਾਇਕ ਰਹੇ ਸਿਮਰਜੀਤ ਸਿੰਘ ਬੈਂਸ ’ਤੇ ਦਰਜ ਜਬਰ-ਜ਼ਿਨਾਹ ਦੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਨਾਂ ਕੋਈ ਅੰਤਰਿਮ ਰਿਲੀਫ ਦਿੱਤੇ ਪਟੀਸ਼ਨ ’ਤੇ ਸੁਣਵਾਈ 19 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਇਕ ਔਰਤ ਨੇ ਸਿਮਰਜੀਤ ਸਿੰਘ ਬੈਂਸ ਅਤੇ ਹੋਰ ’ਤੇ ਸਮੂਹਿਕ ਜਬਰ-ਜ਼ਿਨਾਹ ਅਤੇ ਪ੍ਰਤਾੜਿਤ ਕੀਤੇ ਜਾਣ ਦੇ ਦੋਸ਼ ਲਗਾਏ ਸਨ। ਪੁਲਸ ਨੇ 5 ਲੋਕਾਂ ’ਤੇ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ ਵਿਖੇ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਦਰਦਨਾਕ ਮੌਤ
ਔਰਤ ਦਾ ਦੋਸ਼ ਸੀ ਕਿ ਉਹ ਇਕ ਮਕਾਨ ਦੇ ਝਗੜੇ ਨੂੰ ਲੈ ਕੇ ਮਦਦ ਮੰਗਣ ਸਿਮਰਜੀਤ ਬੈਂਸ ਕੋਲ ਗਈ ਸੀ, ਜਿੱਥੇ ਉਨ੍ਹਾਂ ਨੇ ਸਾਜਿਸ਼ਨ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਅਤੇ ਮੂੰਹ ਖੋਲ੍ਹਣ ’ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਬੈਂਸ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਇਸ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕਰ ਰਹੇ ਹਨ। ਇਹੀ ਗੱਲ ਉਨ੍ਹਾਂ ਨੇ ਪਟੀਸ਼ਨ ਵਿਚ ਵੀ ਲਿਖੀ ਹੈ। ਮੁਲਜ਼ਮਾਂ ਨੇ ਜਾਂਚ ਜੁਆਇਨ ਨਹੀਂ ਕੀਤੀ ਸੀ ਨਾ ਹੀ ਅਦਾਲਤ ਵਿੱਚ ਪੇਸ਼ ਹੋ ਰਹੇ ਸਨ।
ਅਦਾਲਤ ਨੇ ਸਿਮਰਜੀਤ ਅਤੇ ਹੋਰ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ। ਲੁਧਿਆਣਾ ਕੋਰਟ ਦੀ ਇਸ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਿਮਰਜੀਤ ਸਮੇਤ 3 ਮੁਲਜ਼ਮਾਂ ਨੇ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ। ਸੋਮਵਾਰ ਨੂੰ ਹਾਈਕੋਰਟ ਨੇ ਬਿਨਾਂ ਕੋਈ ਰਾਹਤ ਦਿੱਤੇ ਸੁਣਵਾਈ 19 ਮਈ ਤੱਕ ਮੁਲਤਵੀ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ