ਪੁਲਸ ਦੀ ਗ੍ਰਿਫ਼ਤ 'ਚ ਚੱਲ ਰਹੇ 'ਸਿਮਰਜੀਤ ਬੈਂਸ' 'ਤੇ ਨਵੀਂ ਮੁਸੀਬਤ, ਇਕ ਹੋਰ ਮਾਮਲਾ ਹੋਇਆ ਦਰਜ

Wednesday, Jul 13, 2022 - 01:03 PM (IST)

ਪੁਲਸ ਦੀ ਗ੍ਰਿਫ਼ਤ 'ਚ ਚੱਲ ਰਹੇ 'ਸਿਮਰਜੀਤ ਬੈਂਸ' 'ਤੇ ਨਵੀਂ ਮੁਸੀਬਤ, ਇਕ ਹੋਰ ਮਾਮਲਾ ਹੋਇਆ ਦਰਜ

ਲੁਧਿਆਣਾ (ਰਾਜ) : ਥਾਣਾ ਸਰਾਭਾ ਨਗਰ ਦੀ ਪੁਲਸ ਨੇ ਸੀ. ਜੇ. ਐੱਮ. ਸੁਮਿਤ ਮੱਕੜ ਦੀ ਸ਼ਿਕਾਇਤ ’ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ 2018 ਵਿਚ ਥਾਣਾ ਸਰਾਭਾ ਨਗਰ ’ਚ ਸਰਕਾਰੀ ਮੁਲਾਜ਼ਮ ਨਾਲ ਕੁੱਟਮਾਰ ਕਰਕੇ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦਾ ਪਰਚਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਉਕਤ ਮਾਮਲੇ ’ਚ ਮੁਲਜ਼ਮ ਅਦਾਲਤ ਤੋਂ ਭਗੌੜਾ ਸੀ। ਇਸ ਲਈ ਹੁਣ ਸੀ. ਜੇ. ਐੱਮ. ਦੀ ਸ਼ਿਕਾਇਤ ’ਤੇ ਧਾਰਾ 174-ਏ ਤਹਿਤ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ 2 ਘੰਟੇ ਨਹੀਂ ਚੱਲਣਗੀਆਂ ਬੱਸਾਂ

ਦੱਸਣਯੋਗ ਹੈ ਕਿ ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਮਾਮਲੇ 'ਚ ਸਿਮਰਜੀਤ ਬੈਂਸ ਨੇ ਬਾਕੀ ਦੋਸ਼ੀਆਂ ਸਮੇਤ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਸੀ। ਅੱਜ 3 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਮੁੜ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News