ਜਬਰ-ਜ਼ਿਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੀ ਪੇਸ਼ੀ, ਅਦਾਲਤ ਨੇ 14 ਦਿਨਾਂ ਲਈ ਜੇਲ੍ਹ ਭੇਜਿਆ
Monday, Jul 18, 2022 - 04:06 PM (IST)
ਲੁਧਿਆਣਾ (ਮਹਿਰਾ) : ਜਬਰ-ਜ਼ਿਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਦੋਸ਼ੀਆਂ ਨੂੰ ਅੱਜ 2 ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ 'ਤੇ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਪੁਲਸ ਦੀ ਮੰਗ 'ਤੇ ਸਿਮਰਜੀਤ ਬੈਂਸ ਅਤੇ ਹੋਰਨਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਅਦਾਲਤ 'ਚ ਅੱਜ ਪੁਲਸ ਨੇ ਫਿਰ ਤੋਂ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਸਿਮਰਜੀਤ ਬੈਂਸ ਤੋਂ ਇਕ ਹੋਰ ਮੋਬਾਇਲ ਬਰਾਮਦ ਕਰਨਾ ਬਾਕੀ ਹੈ। ਇਸ ਲਈ ਸਿਮਰਜੀਤ ਬੈਂਸ ਦਾ ਮੁੜ ਪੁਲਸ ਰਿਮਾਂਡ ਦਿੱਤਾ ਜਾਵੇ ਪਰ ਅਦਾਲਤ ਨੇ ਪੁਲਸ ਦੀ ਮੰਗ ਠੁਕਰਾ ਦਿੱਤੀ।
ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਕੁੜੀ ਤੋਂ ਕਰਵਾਉਂਦੇ ਸੀ ਜਿਸਮ ਫਿਰੋਸ਼ੀ ਦਾ ਧੰਦਾ, ਮਾਸੀ ਤੇ ਜੀਜੇ ਨੇ ਖੇਡੀ ਗੰਦੀ ਖੇਡ
ਦੱਸ ਦੇਈਏ ਕਿ ਸਿਮਰਜੀਤ ਬੈਂਸ ਨੇ ਬੀਤੀ 11 ਜੁਲਾਈ ਨੂੰ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ। ਇਕ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਅਤੇ ਹੋਰ ਧਾਰਾਵਾਂ ਤਹਿਤ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ