ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੀ ਅਦਾਲਤ 'ਚ ਪੇਸ਼ੀ, 2 ਦਿਨ ਦੇ ਰਿਮਾਂਡ 'ਤੇ
Tuesday, Oct 18, 2022 - 04:14 PM (IST)

ਲੁਧਿਆਣਾ (ਮਹਿਰਾ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਆਤਮ ਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਲੁਧਿਆਣਾ ਦੀ ਤਰਨਜੀਤ ਸਿੰਘ ਦੀ ਅਦਾਲਤ 'ਚ ਪ੍ਰੋਡਕਸ਼ਨ ਵਾਰੰਟ 'ਤੇ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਕਾਤਲਾਨਾ ਹਮਲਾ ਕਰਨ ਦੇ ਦੋਸ਼ 'ਚ ਪੁਲਸ ਥਾਣਾ ਸ਼ਿਮਲਾਪੁਰੀ 'ਚ ਦਰਜ ਐੱਫ. ਆਈ. ਆਰ. 'ਚ ਸਾਬਕਾ ਵਿਧਾਇਕ ਬੈਂਸ ਦੀ ਅੱਜ ਅਦਾਲਤ 'ਚ ਪੇਸ਼ੀ ਹੋਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ