ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
Friday, Nov 18, 2022 - 04:24 PM (IST)

ਚੰਡੀਗੜ੍ਹ/ਲੁਧਿਆਣਾ : ਜਬਰ-ਜ਼ਿਨਾਹ ਦੇ ਕੇਸ 'ਚ ਫਸੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਦਿਖਾਈ ਨਹੀਂ ਦੇ ਰਹੀਆਂ। ਸਿਮਰਜੀਤ ਬੈਂਸ ਨੂੰ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਰਅਸਲ ਸਿਮਰਜੀਤ ਬੈਂਸ ਨੇ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ 'ਚ ਪਟੀਸ਼ਨ ਪਾਈ ਸੀ, ਜਿਸ 'ਤੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਚ 'ਅਨੰਦ ਕਾਰਜ' ਵੇਲੇ ਗ੍ਰੰਥੀ ਸਿੰਘ ਨੇ ਜੋ ਕੀਤਾ, ਹੈਰਾਨ ਰਹਿ ਗਈਆਂ ਸਭ ਸੰਗਤਾਂ
ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਹੈ। ਦੱਸਣਯੋਗ ਹੈ ਕਿ ਪਹਿਲਾਂ ਲੁਧਿਆਣਾ ਅਦਾਲਤ 'ਚ ਸਿਮਰਜੀਤ ਬੈਂਸ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।
ਦੱਸਣਯੋਗ ਹੈ ਕਿ ਇਹ ਮਾਮਲਾ ਲੁਧਿਆਣਾ ਦੀ ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦਾ ਹੈ। ਔਰਤ ਨੇ ਸਿਮਰਜੀਤ ਬੈਂਸ 'ਤੇ ਜਬਰ-ਜ਼ਿਨਾਹ ਦੇ ਦੋਸ਼ ਲਾਏ ਹਨ। ਪੀੜਤ ਔਰਤ ਨੇ ਸਿਮਰਜੀਤ ਸਿੰਘ ਬੈਂਸ ਸਮੇਤ 7 ਲੋਕਾਂ 'ਤੇ ਜਬਰ-ਜ਼ਿਨਾਹ ਕਰਨ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਜੁਲਾਈ, 2021 'ਚ ਲੁਧਿਆਣਾ 'ਚ ਕਥਿਤ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ