ਵੱਡੀ ਖ਼ਬਰ : ਜਬਰ-ਜ਼ਿਨਾਹ ਦੇ ਦੋਸ਼ ''ਚ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਭਰਾ ਗ੍ਰਿਫ਼ਤਾਰ

07/02/2022 3:38:24 PM

ਲੁਧਿਆਣਾ (ਰਿਸ਼ੀ) : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਲਕਾ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਡਵੀਜ਼ਨ ਨੰਬਰ-6 ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਜਬਰ-ਜ਼ਿਨਾਹ ਮਾਮਲੇ 'ਚ ਕਰਮਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਜਲਦ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸੰਗਰੂਰ 'ਚ ਰੂਹ ਕੰਬਾਊ ਘਟਨਾ : 5 ਸਾਲਾ ਧੀ ਦਾ ਕਤਲ ਕਰ ਔਰਤ ਨੇ ਕੀਤੀ ਖ਼ੁਦਕੁਸ਼ੀ, ਪਤੀ ਨੇ ਖੋਹਿਆ ਆਪਾ

ਇਸ ਗੱਲ ਦੀ ਪੁਸ਼ਟੀ ਐੱਸ. ਐੱਚ. ਓ. ਐੱਸ. ਆਈ. ਮਧੂਬਾਲਾ ਨੇ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਬਰ-ਜ਼ਿਨਾਹ ਮਾਮਲੇ 'ਚ ਭਗੌੜੇ ਬਾਕੀ ਦੋਸ਼ੀਆਂ ਦੀ ਭਾਲ 'ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਕਮਿਸ਼ਨਰੇਟ ਪੁਲਸ ਨੇ ਸਾਬਕਾ ਵਿਧਾਇਕ ਬੈਂਸ ਸਮੇਤ ਕਰਮਜੀਤ ਸਿੰਘ ਅਤੇ ਹੋਰਨਾਂ ਨੂੰ ਨਾਮਜ਼ਦ ਕੀਤਾ ਸੀ।

ਇਹ ਵੀ ਪੜ੍ਹੋ : 'ਪੰਜਾਬ ਕੈਬਨਿਟ' 'ਚ ਹੋਣ ਜਾ ਰਿਹੈ ਵੱਡਾ ਫੇਰਬਦਲ, ਇਸ ਦਿਨ ਸਹੁੰ ਚੁੱਕਣਗੇ ਨਵੇਂ ਮੰਤਰੀ

ਇਹ ਵੀ ਦੱਸ ਦੇਈਏ ਕਿ ਜਬਰ-ਜ਼ਿਨਾਹ ਮਾਮਲੇ 'ਚ ਲੁਧਿਆਣਾ ਦੀ ਅਦਾਲਤ ਵੱਲੋਂ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ 6 ਹੋਰ ਸਾਥੀਆਂ ਨੂੰ ਭਗੌੜਾ ਐਲਾਨਿਆ ਗਿਆ ਸੀ। ਇਨ੍ਹਾਂ 'ਚ ਸਿਮਰਜੀਤ ਸਿੰਘ ਬੈਂਸ ਦਾ ਭਰਾ ਕਰਮਜੀਤ ਸਿੰਘ ਬੈਂਸ ਵੀ ਸ਼ਾਮਲ ਸੀ। ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਇਕ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

Babita

This news is Content Editor Babita