ਬੈਂਸ ਵਲੋਂ ਕੈਪਟਨ ਨੂੰ ਸੋਚ-ਸਮਝ ਕੇ ਬੋਲਣ ਦੀ ਨਸੀਹਤ (ਵੀਡੀਓ)

Tuesday, Jan 30, 2018 - 07:13 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਨਗਰ-ਨਿਗਮ ਚੋਣਾਂ ਦੀ ਤਾਰੀਕ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਦਿੱਤੇ ਗਏ ਬਿਆਨ 'ਤੇ ਸਿਮਰਜੀਤ ਸਿੰਘ ਬੈਂਸ ਨੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਕੈਪਟਨ ਨੂੰ ਸੋਚ-ਸਮਝ ਕੇ ਬੋਲਣ ਦੀ ਨਸੀਹਤ ਦਿੱਤੀ ਹੈ। ਬੈਂਸ ਨੇ ਕਿਹਾ ਕਿ ਕੈਪਟਨ ਦੇ ਖੂਨ ਵਿਚਲੀ ਰਾਜਾਸ਼ਾਹੀ ਜਦੋਂ ਕਦੇ ਉਬਾਲਾ ਮਾਰਦੀ ਹੈ ਤਾਂ ਉਨ੍ਹਾਂ ਨੂੰ ਪਤਾ ਨਹੀਂ ਲੱਗਦਾ ਕਿ ਕੀ ਬੋਲਣਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਕਿਹਾ ਸੀ ਕਿ ਲੁਧਿਆਣਾ ਨਗਰ-ਨਿਗਮ ਚੋਣਾਂ 24 ਫਰਵਰੀ ਨੂੰ ਕਰਵਾਉਣ ਦਾ ਫੈਸਲਾ ਲਿਆ ਗਿਆ।


Related News