ਸਿਮਰਜੀਤ ਬੈਂਸ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਜਬਰ-ਜ਼ਿਨਾਹ ਤੇ ਭਗੌੜਾ ਕਰਾਰ ਦੇਣ ਨੂੰ ਦਿੱਤੀ ਚੁਣੌਤੀ
Monday, May 23, 2022 - 04:10 PM (IST)
ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ, ਹਾਂਡਾ) : ਜਬਰ-ਜ਼ਿਨਾਹ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਗਏ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ 'ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਾਕੀ ਫਿਰ ਦਾਗਦਾਰ, ਨਸ਼ਿਆਂ ਨੂੰ ਲੈ ਕੇ 5 ਪੁਲਸ ਮੁਲਾਜ਼ਮ ਇਕ ਔਰਤ ਸਣੇ ਗ੍ਰਿਫ਼ਤਾਰ
ਇਸ ਸੁਣਵਾਈ ਦੌਰਾਨ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਸਿਮਰਜੀਤ ਬੈਂਸ ਨੇ ਖ਼ੁਦ 'ਤੇ ਦਰਜ ਜਬਰ-ਜ਼ਿਨਾਹ ਮਾਮਲੇ ਅਤੇ ਭਗੌੜਾ ਕਰਾਰ ਦੇਣ ਨੂੰ ਚੈਲੰਜ ਕੀਤਾ ਹੈ। ਉਨ੍ਹਾਂ ਨੇ ਆਪਣੇ 'ਤੇ ਦਰਜ ਕੇਸ ਦੀ ਵੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਜਬਰ-ਜ਼ਿਨਾਹ ਮਾਮਲੇ 'ਚ ਅਦਾਲਤ 'ਚ ਪੇਸ਼ ਨਾ ਹੋਣ 'ਤੇ ਲੁਧਿਆਣਾ ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਚੜ੍ਹਿਆ ਸਿਆਸੀ ਪਾਰਾ, CM ਮਾਨ ਦੀ ਭੈਣ 'ਤੇ ਵੀ ਟਿਕੀਆਂ ਨਜ਼ਰਾਂ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ