ਸਿਮਰਜੀਤ ਬੈਂਸ ਜੇਲ੍ਹ 'ਚੋਂ ਆਏ ਬਾਹਰ, ਸਮਰਥਕਾਂ ਨੇ ਢੋਲ ਵਜਾ ਕੇ ਮਨਾਈ ਖੁਸ਼ੀ (ਤਸਵੀਰਾਂ)
Friday, Feb 10, 2023 - 04:38 PM (IST)

ਬਰਨਾਲਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਬਰਨਾਲਾ ਜੇਲ੍ਹ 'ਚੋਂ ਰਿਹਾਅ ਹੋ ਕੇ ਬਾਹਰ ਆ ਚੁੱਕੇ ਹਨ। ਇਸ ਮੌਕੇ ਵੱਡੀ ਗਿਣਤੀ 'ਚ ਸਮਰਥਕਾਂ ਵੱਲੋਂ ਉਨ੍ਹਾਂ ਦਾ ਢੋਲ-ਢਮੱਕਿਆਂ ਨਾਲ ਸੁਆਗਤ ਕੀਤਾ ਜਾ ਰਿਹਾ ਹੈ। ਸਮਰਥਕਾਂ ਵੱਲੋਂ ਭੰਗੜੇ ਪਾਏ ਜਾ ਰਹੇ ਹਨ ਅਤੇ ਪਟਾਕੇ ਵੀ ਚਲਾਏ ਜਾ ਰਹੇ ਹਨ।
ਜੇਲ੍ਹ 'ਚੋਂ ਬਾਹਰ ਆਉਣ ਦੌਰਾਨ ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਵੀ ਧਮਕੀ ਮਿਲ ਜਾਵੇ, ਉਹ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹਰ ਇਕ ਸਾਹ ਪੰਜਾਬੀਆਂ ਲਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ 'ਚ
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਹੋਰ ਮੁੱਦਿਆਂ ਖ਼ਿਲਾਫ਼ ਪੰਜਾਬ ਦੇ ਲੋਕਾਂ ਨਾਲ ਲੜਾਈ ਲੜਨ ਦਾ ਉਹ ਆਖ਼ਰੀ ਸਾਹਾਂ ਤੱਕ ਵਾਅਦਾ ਕਰਦੇ ਹਨ। ਦੱਸਣਯੋਗਹ ਹੈ ਕਿ ਸਿਮਰਜੀਤ ਬੈਂਸ ਕਰੀਬ 7 ਮਹੀਨਿਆਂ ਬਾਅਦ ਜੇਲ੍ਹ 'ਚੋਂ ਬਾਹਰ ਆਏ ਹਨ। ਉਨ੍ਹਾਂ ਨੂੰ ਜਬਰ-ਜ਼ਿਨਾਹ ਤੋਂ ਇਲਾਵਾ ਹੋਰ ਕਈ ਕੇਸਾਂ 'ਚ ਜ਼ਮਾਨਤ ਮਿਲ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ