ਵੱਡੀ ਖ਼ਬਰ : 'ਸਿਮਰਜੀਤ ਬੈਂਸ' ਨੇ ਕੀਤਾ ਆਤਮ-ਸਮਰਪਣ, ਜਬਰ-ਜ਼ਿਨਾਹ ਮਾਮਲੇ 'ਚ ਭਗੌੜਾ ਐਲਾਨ ਚੁੱਕੀ ਹੈ ਅਦਾਲਤ
Monday, Jul 11, 2022 - 11:35 AM (IST)
ਲੁਧਿਆਣਾ (ਵੈੱਬ ਡੈਸਕ, ਰਿਸ਼ੀ) : ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ 'ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ-ਸਮਰਪਣ ਕਰ ਦਿੱਤਾ ਗਿਆ ਹੈ। ਇਸ ਸਮੇਂ ਸਿਮਰਜੀਤ ਬੈਂਸ ਅਦਾਲਤ 'ਚ ਬੈਠੇ ਹੋਏ ਹਨ ਅਤੇ ਕਾਰਵਾਈ ਚੱਲ ਰਹੀ ਹੈ। ਸਿਮਰਜੀਤ ਬੈਂਸ ਦੇ ਨਾਲ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੇ ਵੀ ਆਤਮ-ਸਮਰਪਣ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਸ ਨੂੰ ਮਿਲਿਆ 'ਲਾਰੈਂਸ ਬਿਸ਼ਨੋਈ' ਦਾ ਟ੍ਰਾਂਜਿਟ ਰਿਮਾਂਡ, ਸਖ਼ਤ ਸੁਰੱਖਿਆ ਹੇਠ ਹੋਈ ਪੇਸ਼ੀ
ਇੱਥੇ ਇਹ ਦੱਸ ਦੇਈਏ ਕਿ ਇਸ ਮਾਮਲੇ 'ਚ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਅਤੇ ਇਕ ਸੁਖਚੈਨ ਨਾਂ ਦੇ ਵਿਅਕਤੀ ਦੀ ਪਹਿਲਾਂ ਹੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਇਸ ਸਬੰਧੀ ਲੋਕ ਇਨਸਾਫ਼ ਪਾਰਟੀ ਵੱਲੋਂ ਸਿਮਰਜੀਤ ਸਿੰਘ ਬੈਂਸ ਦੇ ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਪਹਿਲਾਂ ਵੀ ਕਿਹਾ ਸੀ ਅਤੇ ਹੁਣ ਵੀ ਕਹਿੰਦੇ ਹਾਂ ਕਿ ਸਾਨੂੰ ਮਾਣਯੋਗ ਅਦਾਲਤ ਦੀ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਨੇ ਜਾਰੀ ਕੀਤੇ ਨਵੇਂ ਹੁਕਮ, 20 ਅੰਕਾਂ ਦੀ ਲਿਖ਼ਤੀ ਪ੍ਰੀਖਿਆ ਵਾਲਾ ਫ਼ੈਸਲਾ ਲਿਆ ਵਾਪਸ
ਉਨ੍ਹਾਂ ਲਿਖਿਆ ਕਿ ਅੱਜ ਅਦਾਲਤ ਦੇ ਹੁਕਮਾਂ ਤਹਿਤ ਸਿਮਰਜੀਤ ਸਿੰਘ ਬੈਂਸ ਨੇ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਸੱਚ ਹੈ, ਇਹ ਬਹੁਤ ਜਲਦ ਸਾਰਿਆਂ ਦੇ ਸਾਹਮਣੇ ਆ ਜਾਵੇਗਾ। ਦੱਸਣਯੋਗ ਹੈ ਕਿ ਇਕ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਸਿਮਰਜੀਤ ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ : ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ 'ਸੁਖ਼ਨਾ ਝੀਲ' ਦਾ ਪਾਣੀ, ਅਧਿਕਾਰੀਆਂ ਨੇ ਵਧਾਈ ਨਿਗਰਾਨੀ
ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਅਤੇ ਸੁਪਰੀਮ ਕੋਰਟ 'ਚ ਵੀ ਪਟੀਸ਼ਨ ਪਾਈ, ਜਿੱਥੋਂ ਉਨ੍ਹਾਂ ਨੂੰ ਕੋਈ ਰਾਹਤ ਨਾ ਮਿਲੀ। ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਹੁਣ ਉਨ੍ਹਾਂ ਵੱਲੋਂ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ