ਵੱਡੀ ਖ਼ਬਰ : ਲੁਧਿਆਣਾ ’ਚ ਸਿਮਰਜੀਤ ਬੈਂਸ ਤੇ ਅਕਾਲੀਆਂ ਵਿਚਾਲੇ ਹਿੰਸਕ ਝੜਪ

Sunday, May 16, 2021 - 06:25 PM (IST)

ਵੱਡੀ ਖ਼ਬਰ : ਲੁਧਿਆਣਾ ’ਚ ਸਿਮਰਜੀਤ ਬੈਂਸ ਤੇ ਅਕਾਲੀਆਂ ਵਿਚਾਲੇ ਹਿੰਸਕ ਝੜਪ

ਲੁਧਿਆਣਾ : ਸਥਾਨਕ ਜਨਤਾ ਨਗਰ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਆਪਸ ਵਿਚ ਹਿੰਸਕ ਝੜਪ ਹੋ ਗਈ। ਇਸ ਝੜਪ ਦੀ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵੀ ਵਾਇਰਲ ਹੋਈ ਹੈ। ਦਰਅਸਲ ਅੱਜ ਲਾਕਡਾਊਨ ਹੋਣ ਦੇ ਬਾਵਜੂਦ ਲੁਧਿਆਣਾ ਦੇ ਕੋਟ ਮੰਗਲ ਸਿੰਘ ਇਲਾਕੇ ਵਿਚ ਸੜਕ ਨਿਰਮਾਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਪ੍ਰੋਗਰਾਮ ਵਿਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੀ ਸ਼ਾਮਲ ਹੋਏ ਸਨ ਪਰ ਮਾਮਲਾ ਉਦੋਂ ਵਿਗੜ ਗਿਆ ਜਦੋਂ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਆਪਣੇ ਸਮਰਥਕਾਂ ਸਮੇਤ ਉਥੇ ਪਹੁੰਚ ਗਏ।

ਇਹ ਵੀ ਪੜ੍ਹੋ : ਜਲੰਧਰ ’ਚ ਹੈਰਾਨ ਕਰਨ ਵਾਲੀ ਘਟਨਾ, ਲਵ-ਮੈਰਿਜ ਕਰਨ ਵਾਲੇ ਜੋੜੇ ਨੇ ਵੱਖ-ਵੱਖ ਥਾਈਂ ਇਕੋ ਸਮੇਂ ਕੀਤੀ ਖ਼ੁਦਕੁਸ਼ੀ

ਇਸ ਦਰਮਿਆਨ ਦੋਵਾਂ ਧਿਰਾਂ ਵਿਚਾਲੇ ਬਹਿਸ ਤੋਂ ਬਾਅਦ ਗਾਲੀ-ਗਲੋਚ ਹੋਇਆ ਅਤੇ ਹੌਲੀ-ਹੌਲੀ ਮਾਮਲਾ ਵੱਧਦਾ ਹੋਇਆ ਹੱਥੋਪਾਈ ਤਕ ਪਹੁੰਚ ਗਿਆ। ਦੋਵਾਂ ਧਿਰਾਂ ਵਿਚਾਲੇ ਜੰਮ ਕੇ ਹੱਥੋਪਾਈ ਹੋਈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਸ ਨੇ ਹਾਲਾਤ ’ਤੇ ਕਾਬੂ ਪਾ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਇਥੇ ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੋਰੋਨਾ ਮਹਾਮਾਰੀ ਕਾਰਣ ਸਰਕਾਰ ਨੇ ਹਰ ਤਰ੍ਹਾਂ ਦੇ ਇਕੱਠ ’ਤੇ ਰੋਕ ਲਗਾਈ ਹੈ ਤਾਂ ਅਜਿਹੇ ਵਿਚ ਵਿਧਾਇਕਾਂ ਵਲੋਂ ਇਹੋ ਜਿਹੇ ਪ੍ਰੋਗਰਾਮ ਕਿਸ ਤਰ੍ਹਾਂ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਕਰਦੇ ਨਗਨ ਹਾਲਤ ’ਚ ਫੜੇ ਜਾਣ ਵਾਲੇ ਥਾਣੇਦਾਰ ਦੀ ਇਕ ਹੋਰ ਵੀਡੀਓ ਆਈ ਸਾਹਮਣੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News